Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਬੱਡੀ ਖਿਡਾਰੀਆਂ ਲਈ ਇਨਸਾਫ਼ ਦੀ ਮੁਹਿੰਮ : ਹਲਕਾ ਵਿਧਾਇਕ ਲਈ ਪੈਦਾ ਹੋ ਸਕਦੀਆਂ ਨੇ ਸਿਆਸੀ ਮੁਸ਼ਕਿਲਾਂ

Nirmal Pandori by Nirmal Pandori
12/28/2023
in ਪੰਜਾਬ
Reading Time: 1 min read
A A
0
ਕਬੱਡੀ ਖਿਡਾਰੀਆਂ ਲਈ ਇਨਸਾਫ਼ ਦੀ ਮੁਹਿੰਮ : ਹਲਕਾ ਵਿਧਾਇਕ ਲਈ ਪੈਦਾ ਹੋ ਸਕਦੀਆਂ ਨੇ ਸਿਆਸੀ ਮੁਸ਼ਕਿਲਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਲਕਾ ਮਹਿਲ ਕਲਾਂ ਦੇ ਵੱਡੇ ਪਿੰਡਾਂ ਨਾਲ ਸੰਬੰਧਿਤ ਹਨ ਇਹ ਕਬੱਡੀ ਖਿਡਾਰੀ
ਬਰਨਾਲਾ,28 ਦਸੰਬਰ- ਕਰੀਬ ਦੋ ਕੁ ਮਹੀਨੇ ਪਹਿਲਾਂ 22 ਅਕਤੂਬਰ ਨੂੰ ਬਰਨਾਲਾ ਵਿਖੇ ਚਾਰ ਕਬੱਡੀ ਖਿਡਾਰੀਆਂ ਤੇ ਇਕ ਢਾਬਾ ਮਾਲਕ ਵਿਚਕਾਰ ਹੋਏ ਝਗੜੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਪਾਰਟੀ ਦੇ ਇੱਕ ਮੁਲਾਜਮ ਦਰਸ਼ਨ ਸਿੰਘ ਦੀ ਮੌਤ ਦੇ ਮਾਮਲੇ ‘ਚ ਚਾਰ ਕਬੱਡੀ ਖਿਡਾਰੀਆਂ ‘ਤੇ ਕਤਲ ਅਤੇ ਹੋਰ ਸਖ਼ਤ ਧਰਾਵਾਂ ਤਹਿਤ ਦਰਜ ਕੀਤੇ ਮੁਕੱਦਮੇ ਦੇ ਸਬੰਧੀ ਲੋਕਾਂ ਦਾ ਰੋਸ ਅਮਰਵੇਲ ਵਾਂਗ ਵੱਧਦਾ ਜਾ ਰਿਹਾ ਹੈ। ਜਿੱਥੇ ਇਹ ਘਟਨਾ ਵਾਪਰੀ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਵੀਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਇਸ ਮਾਮਲੇ ‘ਚ ਕਬੱਡੀ ਖਿਡਾਰੀਆਂ ਉੱਪਰ ਦਰਜ ਹੋਏ ਮੁਕੱਦਮੇ ਦੀ ਨਿਰਪੱਖ ਜਾਂਚ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਸ਼ੁਰੂ ਵਿੱਚ ਕਬੱਡੀ ਖਿਡਾਰੀਆਂ ਦੇ ਪਿੰਡ ਠੀਕਰੀਵਾਲ, ਰਾਏਸਰ, ਚੀਮਾ ਤੇ ਅਮਲਾਸਿੰਘਵਾਲਾ ਦੇ ਲੋਕਾਂ ਨੇ ਪਿੰਡ ਪੱਧਰੀ ਇਕੱਠ ਕੀਤੇ ਅਤੇ ਬਰਨਾਲਾ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਅਤੇ ਹੁਣ ਲੋਕਾਂ ਦਾ ਇਹ ਇਕੱਠ ਪਿੰਡਾਂ ਵਿੱਚੋਂ ਨਿਕਲ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਤੱਕ ਪੁੱਜ ਚੁੱਕਾ ਹੈ, ਜਿੱਥੇ ਦੋ ਵੱਡੇ ਇਕੱਠ ਕਰਨ ਤੋਂ ਬਾਅਦ ਵੀ ਜਦ ਪੁਲਿਸ ਵੱਲੋਂ ਇਨਸਾਫ਼ ਦਾ ਹੁੰਗਾਰਾ ਲੋਕਾਂ ਨੂੰ ਨਾ ਮਿਲਿਆ ਤਾਂ ਇਸ ਮਾਮਲੇ ਸਬੰਧੀ ਇੱਕ ਸੰਘਰਸ਼ ਕਮੇਟੀ ਦਾ ਗਠਨ ਕਰਕੇ 1 ਜਨਵਰੀ 2024 ਤੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ। ਦੂਜੇ ਪਾਸੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਸਾਹਮਣੇ ਇਕੱਠ ਕਰਨ ਤੋਂ ਪਹਿਲਾਂ ਇਸ ਮਾਮਲੇ ‘ਚ ਕਬੱਡੀ ਖਿਡਾਰੀਆਂ ਨੂੰ ਇਨਸਾਫ਼ ਦੀ ਮੁਹਿੰਮ ਦੀ ਅਗਵਾਈ ਕਰਨ ਵਾਲੇ ਮੋਹਤਬਰ ਆਗੂਆਂ ਨੇ ਸੱਤਾਧਾਰੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ ਪ੍ਰੰਤੂ ਸੱਤਾਧਾਰੀ ਆਗੂਆਂ ਨੇ ਲੋਕਾਂ ਦੀ ਗੱਲ ਨੂੰ ਸੁਣ ਕੇ ਵੀ ਅਣਸੁਣਿਆ ਕਰ ਦਿੱਤਾ ਜਿਸ ਕਰਕੇ ਸੱਤਾਧਾਰੀ ਆਗੂਆਂ ਪ੍ਰਤੀ ਵੀ ਲੋਕਾਂ ਵਿੱਚ ਰੋਸ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਇਸ ਕੇਸ ਨਾਲ ਸਬੰਧਿਤ ਕਬੱਡੀ ਖਿਡਾਰੀਆਂ ਦੇ ਪਿੰਡ ਠੀਕਰੀਵਾਲਾ,ਰਾਏਸਰ, ਚੀਮਾ ਅਤੇ ਅਮਲਾਸਿੰਘਵਾਲਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਪੈਂਦੇ ਹਨ। ਇਨਸਾਫ਼ ਦੀ ਮੰਗ ਸ਼ੁਰੂ ਕਰਨ ਮੌਕੇ ਲੋਕਾਂ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਤੱਕ ਵੀ ਪਹੁੰਚ ਕੀਤੀ ਸੀ ਪ੍ਰੰਤੂ ਇਸ ਮਾਮਲੇ ‘ਚ ਹਲਕਾ ਵਿਧਾਇਕ ਦੀ ਕਾਰਜਗਾਰੀ ਤੋਂ ਲੋਕ ਖੁਸ਼ ਨਹੀਂ ਹਨ। ਚੀਮਾ, ਰਾਏਸਰ ਤੇ ਠੀਕਰੀਵਾਲਾ ਮਹਿਲਕਲਾਂ ਹਲਕੇ ਦੇ ਵੱਡੇ ਪਿੰਡ ਹਨ ਤੇ ਇਹਨਾਂ ਪਿੰਡਾਂ ਦੇ ਲੋਕਾਂ ਨੇ ਲੰਘੀਆਂ ਚੋਣਾਂ ਵਿੱਚ ਹਲਕਾ ਵਿਧਾਇਕ ਦੀ ਹਰ ਪੱਖ ਤੋਂ ਡੱਟ ਕੇ ਮਦਦ ਕੀਤੀ ਸੀ ਪ੍ਰੰਤੂ ਕਬੱਡੀ ਖਿਡਾਰੀਆਂ ‘ਤੇ ਦਰਜ ਹੋਏ ਮੁਕੱਦਮੇ ਸਬੰਧੀ ਹਲਕਾ ਵਿਧਾਇਕ ਦੀ ਪਹੁੰਚ ਤੋਂ ਲੋਕ ਹੀ ਨਹੀਂ ਬਲਕਿ ਇਹਨਾਂ ਪਿੰਡਾਂ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਵੀ ਨਿਰਾਸ਼ ਸਨ। ਹਲਕਾ ਵਿਧਾਇਕ ਦੀ ਚੋਣ ‘ਚ ਦਿਨ ਰਾਤ ਇੱਕ ਕਰਨ ਵਾਲੇ ਵਰਕਰ ਵੀ ਸ਼ਰੇਆਮ ਆਖ ਰਹੇ ਹਨ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਪਿੰਡ ਦੇ ਲੋਕਾਂ ਨਾਲ ਹੀ ਖੜਨਗੇ। ਇਹ ਅਤਿ ਗੰਭੀਰ ਮੁੱਦਾ ਹੋਣ ਦੇ ਬਾਵਜੂਦ ਵੀ ਹਲਕਾ ਵਿਧਾਇਕ ਕੰਧ ‘ਤੇ ਲਿਖਿਆ ਪੜ੍ਹਨ ਵਿੱਚ ਕਾਮਯਾਬ ਨਹੀਂ ਹੋਏ, ਸਿੱਟੇ ਵਜੋਂ ਇਹ ਮਾਮਲਾ ਆਉਣ ਵਾਲੇ ਸਮੇਂ ‘ਚ ਹਲਕਾ ਵਿਧਾਇਕ ਲਈ ਸਿਆਸੀ ਮੁਸ਼ਕਿਲਾਂ ਖੜੀਆਂ ਕਰ ਸਕਦਾ ਹੈ। ਕਬੱਡੀ ਖਿਡਾਰੀਆਂ ਦੇ ਪਿੰਡਾਂ ਦੇ ਲੋਕਾਂ ਨੂੰ ਇਹ ਵੀ ਰੋਸ ਹੈ ਕਿ ਮੁਕੱਦਮਾ ਦਰਜ ਹੋਣ ਤੋਂ ਲੈ ਕੇ ਅਦਾਲਤ ਵਿੱਚ ਚਾਲਾਨ ਪੇਸ਼ ਹੋਣ ਤੱਕ ਮਕੱਦਮੇ ਦੀ ਜਾਂਚ ਕਰਵਾਉਣ ਵਿੱਚ ਹਲਕਾ ਵਿਧਾਇਕ ਦੀ ਨਾਕਾਰਾਤਮਿਕ ਪਹੁੰਚ ਹੀ ਰਹੀ ਹੈ। ਕਬੱਡੀ ਖਿਡਾਰੀਆਂ ਦੇ ਪਿੰਡਾਂ ਦੇ ਲੋਕ ਇਹ ਆਖ ਰਹੇ ਹਨ ਕਿ ਉਹਨਾਂ ਨੂੰ ਹਲਕਾ ਵਿਧਾਇਕ ਤੋਂ ਉਮੀਦ ਸੀ ਕਿ ਉਹ ਪੁਲਿਸ ਅਫ਼ਸਰਾਂ ‘ਤੇ ਦਬਾਅ ਪਾ ਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਪਰ ਅਜਿਹਾ ਨਹੀਂ ਹੋਇਆ ਜਿਸ ਤੋਂ ਬਾਅਦ ਕਬੱਡੀ ਖਿਡਾਰੀਆਂ ਲਈ ਇਨਸਾਫ਼ ਦੀ ਮੰਗ ਕਰਨ ਵਾਲੀ ਇਸ ਮੁਹਿੰਮ ਦੇ ਮੋਢੀ ਆਗੂਆਂ ਨੇ ਇਨਸਾਫਪਸੰਦ ਜਥੇਬੰਦੀਆਂ ਵੱਲ ਮੂੰਹ ਕੀਤਾ ਅਤੇ ਹੁਣ ਇਹ ਮੁਹਿੰਮ ਪੂਰੀ ਤਰ੍ਹਾਂ ਇਨਸਾਫਪਸੰਦ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਕਬੱਡੀ ਖਿਡਾਰੀਆਂ ਲਈ ਇਨਸਾਫ਼ ਦੀ ਮੰਗ ਕਰ ਰਹੀ ਮੁਹਿੰਮ ਦੇ ਮੋਢੀ ਆਗੂਆਂ ਨੇ ਐਸਐਸਪੀ ਦਫਤਰ ਬਰਨਾਲਾ ਅੱਗੇ ਲੱਗੇ ਧਰਨੇ ਵਿੱਚ ਮੰਚ ਤੋਂ ਇਹ ਐਲਾਨ ਕੀਤਾ ਕਿ ਉਹ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਸੱਤਾਧਾਰੀ ਆਗੂਆਂ ਦਾ ਪਿੰਡਾਂ ਵਿੱਚ ਵਿਰੋਧ ਕਰਨਗੇ ਅਤੇ ਸੱਥਾਂ ਵਿੱਚ ਖੜਾ ਕੇ ਸਵਾਲ ਪੁੱਛਣਗੇ, ਕੁੱਲ ਮਿਲਾ ਕੇ ਇਸ ਮਾਮਲੇ ‘ਚ ਜਿਹੋ ਜਿਹੇ ਹਾਲਾਤ ਬਣਦੇ ਜਾ ਰਹੇ ਹਨ ਉਹਨਾਂ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਮਹਿਲਕਲਾਂ ਦੇ ਹਲਕਾ ਵਿਧਾਇਕ ਨੂੰ ਹਲਕੇ ਵਿੱਚ ਵਿਚਰਨ ਸਬੰਧੀ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ ਕਿਉਂਕਿ ਚਾਰ ਕਬੱਡੀ ਖਿਡਾਰੀਆਂ ਦੇ ਚਾਰ ਪਿੰਡ ਮਹਿਲ ਕਲਾਂ ਹਲਕੇ ਵਿੱਚ ਹੀ ਪੈਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

1 ਜਨਵਰੀ ਤੋਂ GST,SIM CARD,UPI, ਸਿਹਤ ਬੀਮਾ ਨਿਯਮ, ਵਿਦਿਆਰਥੀ ਵਰਕ ਵੀਜ਼ਾ ਸਬੰਧੀ ਹੋਣਗੇ ਵੱਡੇ ਬਦਲਾਅ…ਜਾਣਕਾਰੀ ਜ਼ਰੂਰੀ…ਪੜ੍ਹੋ ਇਹ ਰਿਪੋਰਟ…!

Next Post

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਮੱਠੀਆਂ ਦਾ ਲੰਗਰ ਲਗਾਇਆ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਮੱਠੀਆਂ ਦਾ ਲੰਗਰ ਲਗਾਇਆ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਮੱਠੀਆਂ ਦਾ ਲੰਗਰ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend