Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੋਂਗਲੂਆਂ ਤੋਂ ਮਿੱਟੀ ਝਾੜ ਰਿਹੈ ਪ੍ਰਸ਼ਾਸਨ..ਬੇਸਹਾਰਾ ਗਾਵਾਂ ਦੇ ਪ੍ਰਬੰਧਾਂ ਦੇ ਦਾਅਵੇ ਠੁੱਸ…ਹਾਦਸਿਆਂ ਤੇ ਠੰਢ ਕਾਰਨ ਮਰ ਰਹੀਆਂ ਨੇ ਗਾਵਾਂ

Nirmal Pandori by Nirmal Pandori
12/29/2023
in ਬਰਨਾਲਾ ਆਸ-ਪਾਸ
Reading Time: 1 min read
A A
0
ਗੋਂਗਲੂਆਂ ਤੋਂ ਮਿੱਟੀ ਝਾੜ ਰਿਹੈ ਪ੍ਰਸ਼ਾਸਨ..ਬੇਸਹਾਰਾ ਗਾਵਾਂ ਦੇ ਪ੍ਰਬੰਧਾਂ ਦੇ ਦਾਅਵੇ ਠੁੱਸ…ਹਾਦਸਿਆਂ ਤੇ ਠੰਢ ਕਾਰਨ ਮਰ ਰਹੀਆਂ ਨੇ ਗਾਵਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news ਵਿਸ਼ੇਸ਼ ਰਿਪੋਰਟ –

ਬਰਨਾਲਾ,29 ਦਸੰਬਰ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਜ਼ਿਲ੍ਹੇ ਵਿੱਚ ਸੜਕਾਂ ‘ਤੇ ਫਿਰਦੀਆਂ ਬੇਸਹਾਰਾ ਗਾਵਾਂ ਨੂੰ ਗਊਸ਼ਾਲਾਵਾਂ ਵਿੱਚ ਛੱਡਣ ਦੀ ਪ੍ਰਸ਼ਾਸਨ ਦੀ ਮੁਹਿੰਮ ਠੁੱਸ ਹੋ ਗਈ ਜਾਪਦੀ ਹੈ। ਠੰਢ ਦਾ ਪ੍ਰਕੋਪ ਸ਼ੁਰੂ ਹੋਣ ਦੇ ਨਾਲ ਹੀ ਸੜਕਾਂ ‘ਤੇ ਬੇਸਹਾਰਾ ਗਾਵਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਪ੍ਰਸ਼ਾਸਨ ਦੇ ਇਹਨਾਂ ਗਾਵਾਂ ਦੇ ਉਚਿਤ ਪ੍ਰਬੰਧ ਕਰਨ ਦੇ ਦਾਅਵਿਆਂ ‘ਤੇ ਸਵਾਲ ਖੜੇ ਕਰਦੀਆਂ ਹਨ। ਬਰਨਾਲਾ ਸ਼ਹਿਰ ਦੀ ਹਦੂਦ ਅੰਦਰ ਪਿਛਲੇ ਕੁਝ ਦਿਨਾਂ ਤੋਂ ਗਹਿਰੀ ਧੁੰਦ ਕਾਰਨ ਵਾਪਰ ਰਹੇ ਹਾਦਸੇ ਅਤੇ ਠੰਢ ਕਾਰਨ ਗਾਵਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ ਪ੍ਰੰਤੂ ਹੈਰਾਨੀ ਇਸ ਗੱਲ ਦੀ ਹੈ ਕਿ ਪ੍ਰਸ਼ਾਸਨ ਨੇ ਇਸ ਪਾਸੇ ਤੋਂ ਬਿਲਕੁਲ ਚੁੱਪੀ ਧਾਰੀ ਹੋਈ ਹੈ। ਇਹਨਾਂ ਬੇਸਹਾਰਾ ਗਾਵਾਂ ਦੀ ਮੌਤ ਹੋ ਜਾਣ ਤੋਂ ਬਾਅਦ ਇਹਨਾਂ ਦੇ ਮ੍ਰਿਤਕ ਸਰੀਰਾਂ ਨੂੰ ਸੰਭਾਲਣ ਵਿੱਚ ਵੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਵੱਲੋਂ ਕੁਝ ਨਹੀਂ ਕੀਤਾ ਜਾ ਰਿਹਾ ਜਿਸ ਤੋਂ ਬਾਅਦ ਗਊ ਸੇਵਕਾਂ ਵੱਲੋਂ ਹੀ ਮ੍ਰਿਤਕ ਗਾਵਾਂ ਨੂੰ ਦਫਨਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਵਿਸ਼ਵ ਹਿੰਦੂ ਪਰਿਸ਼ਦ ਦੇ ਸੂਬਾ ਸਹਿ ਮੁਖੀ ਵਿਜੇ ਮਾਰਵਾੜੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਗਰ ਕੌਂਸਲ ਬਰਨਾਲਾ ਨੇ ਕੁਝ ਲੋਕਾਂ ਨੂੰ ਬੇਸਹਾਰਾ ਗਾਵਾਂ ਫੜ ਕੇ ਸਰਕਾਰੀ ਗਊਸ਼ਾਲਾ ਮਨਾਲ ਵਿਖੇ ਛੱਡਣ ਦਾ ਠੇਕਾ ਦਿੱਤਾ ਸੀ ਪ੍ਰੰਤੂ ਉਹਨਾਂ ਠੇਕੇਦਾਰਾਂ ਦੇ ਗਊ ਤਸਕਰੀ ਦਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਨਗਰ ਕੌਂਸਲ ਨੇ ਦੁਬਾਰਾ ਇਸ ਮੁੱਦੇ ਵੱਲ ਧਿਆਨ ਹੀ ਨਹੀਂ ਦਿੱਤਾ, ਜਿਸ ਕਾਰਨ ਇਹ ਬੇਸਹਾਰਾ ਗਾਵਾਂ ਜਿੱਥੇ ਫਸਲਾਂ ਦਾ ਨੁਕਸਾਨ ਕਰਦੀਆਂ ਹਨ ਉਥੇ ਧੁੰਦ ਕਾਰਨ ਸੜਕਾਂ ‘ਤੇ ਵਾਪਰ ਰਹੇ ਹਾਦਸਿਆਂ ਕਾਰਨ ਇਹਨਾਂ ਗਾਵਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਇਹਨਾਂ ਹਾਦਸਿਆਂ ਨਾਲ ਸਬੰਧਿਤ ਵਹੀਕਲਾਂ ਦੇ ਚਾਲਕਾਂ ਨੂੰ ਵੀ ਆਪਣੀ ਜਾਨ ਗਵਾਉਣੀ ਪੈ ਰਹੀ ਹੈ। ਇਸ ਮਾਮਲੇ ‘ਚ ਗਊ ਪੁੱਤਰ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗਰਵਿਤ ਗੋਇਲ ਨੇ ਕਿਹਾ ਕਿ ਸਰਕਾਰ ਕਰੋੜਾਂ ਰੁਪਏ ‘ਚ ਗਊ ਟੈਕਸ ਇਕੱਠਾ ਕਰ ਰਹੀ ਹੈ ਪ੍ਰੰਤੂ ਉਸਨੂੰ ਸਹੀ ਤਰੀਕੇ ਨਾਲ ਨਹੀਂ ਖਰਚਿਆ ਜਾ ਰਿਹਾ, ਜਿਸ ਕਾਰਨ ਬੇਸਹਾਰਾ ਗਊਵੰਸ਼ ਦੀ ਠੀਕ ਤਰੀਕੇ ਨਾਲ ਸਾਂਭ ਸੰਭਾਲ ਨਹੀਂ ਹੋ ਰਹੀ ਅਤੇ ਇਹ ਸੜਕਾਂ ‘ਤੇ ਹੋ ਰਹੇ ਹਾਦਸਿਆਂ ‘ਚ ਆਮ ਵਿਅਕਤੀਆਂ ਦੀਆਂ ਮੌਤਾਂ ਦਾ ਕਾਰਨ ਬਣ ਰਹੀਆਂ ਹਨ ਅਤੇ ਖੁਦ ਵੀ ਮੌਤ ਦਾ ਸ਼ਿਕਾਰ ਹੋ ਜਾਂਦੀਆਂ ਹਨ। ਸ੍ਰੀ ਵਿਜੇ ਮਾਰਵਾੜੀ ਨੇ ਦੱਸਿਆ ਕਿ ਉਹਨਾਂ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਅਤੇ ਕੇਂਦਰੀ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਕਿ ਸੜਕਾਂ ‘ਤੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਇਹਨਾਂ ਬੇਸਹਾਰਾ ਗਾਵਾਂ ਦੀ ਸਾਂਭ ਸੰਭਾਲ ਦਾ ਉਚਿਤ ਪ੍ਰਬੰਧ ਕਰਨ ਲਈ ਕੋਈ ਠੋਸ ਨੀਤੀ ਬਣਾਈ ਜਾਵੇ। ਉਕਤ ਆਗੂਆਂ ਨੇ ਬਰਨਾਲਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਫੋਕੇ ਦਾਅਵੇ ਕਰਨ ਦੀ ਬਜਾਏ ਸੜਕਾਂ ‘ਤੇ ਘੁੰਮ ਰਹੀ ਬੇਸਹਾਰਾ ਗਊਵੰਸ਼ ਦੀ ਸਾਂਭ ਸੰਭਾਲ ਲਈ ਉਚਿਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਰਨਾਲਾ ‘ਚ ਬੇਸਹਾਰਾ ਗਾਵਾਂ ਦੇ ਪ੍ਰਬੰਧ ਸਬੰਧੀ ਪ੍ਰਸ਼ਾਸਨ ਦੇ ਦਾਅਵੇ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੇ ਹੀ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਬੂਟਾ ਸਿੰਘ ਚੌਹਾਨ ਦਾ ਆਹ ਉਪਰਾਲਾ ਨੌਜਵਾਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ- SDM ਗੋਪਾਲ ਸਿੰਘ

Next Post

ਪ੍ਰੇਮੀ ਜੋੜੇ ਦਾ ਵਿਆਹ ਕਰਵਾਉਣ ਵਾਲੇ ਪੰਡਿਤ ਜੀ ਫਸ ਗਏ..ਹਾਈ ਕੋਰਟ ਨੇ ਐਸਐਸਪੀ ਨੂੰ ਕਿਹਾ…ਪੰਡਿਤ ਦੀ ਜਾਂਚ ਕਰੋ…!

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

ਪ੍ਰੇਮੀ ਜੋੜੇ ਦਾ ਵਿਆਹ ਕਰਵਾਉਣ ਵਾਲੇ ਪੰਡਿਤ ਜੀ ਫਸ ਗਏ..ਹਾਈ ਕੋਰਟ ਨੇ ਐਸਐਸਪੀ ਨੂੰ ਕਿਹਾ…ਪੰਡਿਤ ਦੀ ਜਾਂਚ ਕਰੋ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend