Skip to main content

Gee 98News

ਰਾਘਵ ਚੱਢਾ ਨਹੀਂ ਬਣਨਗੇ ਰਾਜ ਸਭਾ ‘ਚ ‘ਆਪ’ ਦੇ ਅੰਤਰਿਮ ਨੇਤਾ, ਚੇਅਰਮੈਨ ਨੇ ਨਹੀਂ ਮੰਨੀ ਕੇਜਰੀਵਾਲ ਦੀ ਬੇਨਤੀ

ਚੰਡੀਗੜ੍ਹ,29 ਦਸੰਬਰ-ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦਾ ਅੰਤਰਿਮ ਪਾਰਟੀ ਆਗੂ ਬਣਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਆਪ ਦਾ ਅੰਤਰਿਮ ਪਾਰਟੀ ਆਗੂ ਨਿਯੁਕਤ ਕਰਨ ਦੀ ਬੇਨਤੀ ਕੀਤੀ ਸੀ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਅਰਵਿੰਦ ਕੇਜਰੀਵਾਲ ਦੀ ਮੰਗ ਨੂੰ ਰੱਦ ਕਰਦਿਆਂ ਕਾਨੂੰਨ ਦੀ ਵਿਵਸਥਾ ਦਾ ਜ਼ਿਕਰ ਕੀਤਾ ਹੈ। ਸ੍ਰੀ ਕੇਜਰੀਵਾਲ ਨੂੰ ਲਿਖੇ ਜਵਾਬੀ ਪੱਤਰ ਵਿੱਚ ਚੇਅਰਮੈਨ ਰਾਜ ਸਭਾ ਨੇ ਲਿਖਿਆ ਹੈ ਕਿ ਕਾਨੂੰਨੀ ਨਿਯਮਾਂ ਦੇ ਅਨੁਸਾਰ ਨਾ ਹੋਣ ਕਾਰਨ ਬੇਨਤੀ ਸਵੀਕਾਰ ਨਹੀਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਮੰਗ ਲਾਗੂ ਕਾਨੂੰਨੀ ਪ੍ਰਣਾਲੀ ਦੇ ਆਧਾਰ ‘ਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ 14 ਦਸੰਬਰ 2023 ਨੂੰ ਰਾਘਵ ਚੱਢਾ ਨੂੰ ਰਾਜ ਸਭਾ ‘ਚ ਪਾਰਟੀ ਦਾ ਅੰਤਰਿਮ ਨੇਤਾ ਨਿਯੁਕਤ ਕਰਨ ਲਈ ਪੱਤਰ ਲਿਖਿਆ ਸੀ।ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੇ ਜਵਾਬ ਤੋਂ ਬਾਅਦ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਬਣੇ ਰਹਿਣਗੇ। ਫਿਲਹਾਲ ਸੰਜੇ ਸਿੰਘ ਖਿਲਾਫ ਈਡੀ ਵੱਲੋਂ ਜਾਂਚ ਚੱਲ ਰਹੀ ਹੈ ਅਤੇ ਉਹ ਜੇਲ੍ਹ ਵਿੱਚ ਹਨ।

error: Content is protected !!