Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਤਲ ਦਾ ਦੋਸ਼ੀ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦਾ ਗ੍ਰਿਫ਼ਤਾਰੀ ਦੇਣ ਲਈ ਥਾਣੇ ਪਹੁੰਚਿਆ…ਤੇ ਪੁਲਿਸ ਨੇ…….!

Nirmal Pandori by Nirmal Pandori
12/30/2023
in ਪੰਜਾਬ
Reading Time: 1 min read
A A
0
ਕਤਲ ਦਾ ਦੋਸ਼ੀ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦਾ ਗ੍ਰਿਫ਼ਤਾਰੀ ਦੇਣ ਲਈ ਥਾਣੇ ਪਹੁੰਚਿਆ…ਤੇ ਪੁਲਿਸ ਨੇ…….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅੰਮ੍ਰਿਤਸਰ, 30 ਦਸੰਬਰ-ਕੋਈ ਵੀ ਜੁਰਮ ਕਰਨ ਤੋਂ ਬਾਅਦ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਦੋਸ਼ੀ ਅਕਸਰ ਮੌਕਾ ਮਿਲਣ ‘ਤੇ ਫਰਾਰ ਹੋ ਜਾਂਦੇ ਹਨ ਤੇ ਪੁਲਿਸ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰਦੀ ਰਹਿੰਦੀ ਹੈ। ‌ ਕੁਝ ਮਾਮਲੇ ਤਾਂ ਅਜਿਹੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਕਈ ਕਈ ਸਾਲ ਬੀਤਣ ਦੇ ਬਾਵਜੂਦ ਵੀ ਕਿਸੇ ਜੁਰਮ ਵਿੱਚ ਲੋੜੀਂਦਾ ਦੋਸ਼ੀ ਪੁਲਿਸ ਦੇ ਕਾਬੂ ਨਹੀਂ ਆਉਂਦਾ ਪ੍ਰੰਤੂ ਅੰਮ੍ਰਿਤਸਰ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਜਿੱਥੇ ਕਤਲ ਦੇ ਕੇਸ ਵਿੱਚ ਦੋਸ਼ੀ ਵਿਅਕਤੀ ਪੁਲਿਸ ਨੂੰ ਗ੍ਰਿਫਤਾਰੀ ਦੇਣ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦਾ ਗ੍ਰਿਫ਼ਤਾਰੀ ਦੇਣ ਲਈ ਥਾਣੇ ਪੁੱਜਿਆ। ਵੇਰਵੇ ਅਨੁਸਾਰ 2016 ਵਿੱਚ ਜ਼ਿਲ੍ਹੇ ਦੇ ਪਿੰਡ ਰਾਮਦਵਾਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਜਿਸ ਦੇ ਸੰਬੰਧ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਸੀ। ਇਸੇ ਜੇਲ੍ਹ ਵਿੱਚ ਸਰਬਜੀਤ ਸਿੰਘ ਨਾਮ ਦਾ ਇੱਕ ਵਿਅਕਤੀ ਪਹਿਲਾਂ ਹੀ ਸਜ਼ਾ ਕੱਟ ਰਿਹਾ ਸੀ। ਸਾਲ 2018 ਵਿੱਚ ਜੇਲ੍ਹ ਦੇ ਅੰਦਰ ਹੀ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦਾ ਸਰਬਜੀਤ ਸਿੰਘ ਨੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੁਲਿਸ ਨੇ ਸਰਬਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਅਤੇ ਮਾਨਯੋਗ ਅਦਾਲਤ ਨੇ ਕਤਲ ਦੇ ਇਸ ਮਾਮਲੇ ਵਿੱਚ ਸਰਬਜੀਤ ਸਿੰਘ ਦੇ ਖ਼ਿਲਾਫ਼ ਵਰੰਟ ਜਾਰੀ ਕੀਤੇ ਹੋਏ ਸਨ। ਕਤਲ ਦੇ ਇਸ ਮਾਮਲੇ ਵਿੱਚ ਗ੍ਰਿਫਤਾਰੀ ਦੇਣ ਲਈ ਸਰਬਜੀਤ ਸਿੰਘ ਢੋਲੀ ਨੂੰ ਨਾਲ ਲੈ ਕੇ ਭੰਗੜਾ ਪਾਉਂਦਾ ਥਾਣਾ ਗੇਟ ਹਕੀਮਾਂ ਗ੍ਰਿਫ਼ਤਾਰੀ ਦੇਣ ਲਈ ਪੁੱਜਿਆ ਪ੍ਰੰਤੂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਮਨਾਂ ਕਰ ਦਿੱਤਾ। ‌ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਸਬੰਧੀ ਕੁਝ ਨਹੀਂ ਦੱਸਿਆ ਜਾ ਰਿਹਾ । ਹੁਣ ਵੇਖਣਾ ਹੋਵੇਗਾ ਕਿ ਸਰਬਜੀਤ ਸਿੰਘ ਖੁਦ ਅਦਾਲਤ ਵਿੱਚ ਪੇਸ਼ ਹੋਵੇਗਾ ਜਾਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਸੰਬੰਧੀ ਕੋਈ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਕਿਸਾਨ ਅੰਦੋਲਨ ਦੌਰਾਨ ਪਾਰਟੀ ਦੇ ਨਿਸ਼ਾਨ ਅਤੇ ਝੰਡੇ ਨੂੰ ਉੱਚਾ ਰੱਖਣ ਵਾਲੇ ਸ਼ੰਟੀ ਦੇ ਸਿਰ ‘ਤੇ ਸਜਿਆ ਪ੍ਰਧਾਨਗੀ ਦਾ ਤਾਜ

Next Post

ਆਬਾਦੀ ਵਾਲੀ ਗੱਡੀ ਜਾਂਦੀ ਏ ਛਲਾਂਗਾਂ ਮਾਰਦੀ…8 ਅਰਬ ਤੋਂ ਪਾਰ ਪੁੱਜ ਗਿਆ ਅੰਕੜਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਆਬਾਦੀ ਵਾਲੀ ਗੱਡੀ ਜਾਂਦੀ ਏ ਛਲਾਂਗਾਂ ਮਾਰਦੀ…8 ਅਰਬ ਤੋਂ ਪਾਰ ਪੁੱਜ ਗਿਆ ਅੰਕੜਾ

ਆਬਾਦੀ ਵਾਲੀ ਗੱਡੀ ਜਾਂਦੀ ਏ ਛਲਾਂਗਾਂ ਮਾਰਦੀ…8 ਅਰਬ ਤੋਂ ਪਾਰ ਪੁੱਜ ਗਿਆ ਅੰਕੜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend