Gee 98News

ਚੰਡੀਗੜ੍ਹ,4 ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਪੁਰਾਣੇ ਐਨਡੀਪੀਐਸ ਐਕਟ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰਕੇ ਜੇਲ੍ਹ ‘ਚ ਬੰਦ ਕੀਤਾ ਸੀ। ਇਸੇ ਮਾਮਲੇ ‘ਚ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਸੁਖਪਾਲ ਸਿੰਘ ਖਹਿਰਾ ਜ਼ਮਾਨਤ ਮਿਲਣ ਤੋਂ ਬਾਅਦ ਅਜੇ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਜਾਣਕਾਰੀ ਵੀ ਬਾਹਰ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਅੱਜ ਹੀ ਸੁਖਪਾਲ ਸਿੰਘ ਖਹਿਰਾ ‘ਤੇ ਇੱਕ ਹੋਰ ਨਵਾਂ ਮੁਕੱਦਮਾ ਦਰਜ ਕਰ ਦਿੱਤਾ ਹੈ ਅਤੇ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਉਹਨਾਂ ਦੀ ਗ੍ਰਿਫ਼ਤਾਰੀ ਪਾ ਦਿੱਤੀ ਹੈ ਜਿਸ ਕਰਕੇ ਸੁਖਪਾਲ ਸਿੰਘ ਖਹਿਰਾ ਅਜੇ ਬਾਹਰ ਨਹੀਂ ਆ ਸਕਣਗੇ।

Leave a Reply

Your email address will not be published. Required fields are marked *

error: Content is protected !!