Skip to main content

Gee 98News

ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਬੈਂਕ ‘ਚ ਨੌਕਰੀ ਕਰਨ ਵਾਲੀ ਮਹਿਲਾ ਕਰਮਚਾਰੀ ਗ੍ਰਿਫ਼ਤਾਰ

ਚੰਡੀਗੜ੍ਹ,7 ਜਨਵਰੀ-ਜਾਅਲੀ ਸਰਟੀਫਿਕੇਟਾਂ ਦੇ ਅਧਾਰ ‘ਤੇ ਬੈਂਕ ‘ਚ ਨੌਕਰੀ ਕਰਨ ਵਾਲੀ ਇੱਕ ਮਹਿਲਾ ਨੂੰ ਪੁਲਿਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ। ਇਹ ਮਾਮਲਾ ਬਠਿੰਡਾ ਨਾਲ ਸੰਬੰਧਿਤ ਹੈ ਜਿੱਥੇ ਅਮਰੀਕ ਸਿੰਘ ਰੋਡ ‘ਤੇ ਸਥਿਤ ਐਸਬੀਆਈ ਬੈਂਕ ਵਿੱਚ ਇੱਕ ਮਹਿਲਾ ਜਾਅਲੀ ਸਰਟੀਫਿਕੇਟਾਂ ਦੇ ਅਧਾਰ ‘ਤੇ ਨੌਕਰੀ ਕਰ ਰਹੀ ਸੀ। ਬੈਂਕ ਮੈਨੇਜਰ ਨੂੰ ਸ਼ੱਕ ਹੋਇਆ ਤਾਂ ਉਸਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਦੇ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦੇ ਆਧਾਰ ਉੱਤੇ ਇਹ ਕਾਰਵਾਈ ਕਰਦਿਆਂ ਇਸ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਦੀ ਮੈਨੇਜਰ ਸ਼ਵੇਤਾ ਜਿੰਦਲ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਹੋਈ ਜਾਂਚ ਦੌਰਾਨ ਸੁਖਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਰਕਾਰੀ ਬੈਂਕ ਵਿੱਚ ਦੋ ਮਹੀਨੇ ਨੌਕਰੀ ਕਰ ਚੁੱਕੀ ਹੈ, ਫਿਲਹਾਲ ਉਨ੍ਹਾਂ ਵੱਲੋਂ ਇਸ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਪੂਰੇ ਮਾਮਲੇ ਦੇ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਿਲ ਹਨ, ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

error: Content is protected !!