Skip to main content

Gee 98News

ਠੰਢ ਨਾਲ ਵਿਦਿਆਰਥੀ ਦੀ ਮੌਤ ਤੋਂ ਬਾਅਦ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ,7 ਜਨਵਰੀ-ਪੰਜਾਬ ਵਿੱਚ ਵੱਧਦੀ ਠੰਢ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਦਿਨ-ਬ-ਦਿਨ ਵੱਧ ਰਹੀ ਠੰਢ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਸੂਬੇ ‘ਚ ਲਗਾਤਾਰ ਪੈ ਰਹੀ ਠੰਡ ਦੇ ਪ੍ਰਕੋਪ ਕਾਰਨ ਅਧਿਆਪਕ ਜਥੇਬੰਦੀਆਂ ਤੇ ਆਮ ਲੋਕਾਂ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ‌ ਬੀਤੇ ਕੱਲ੍ਹ ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਵਿੱਚ “ਪੜਾਈ ਦੇ ਦਿਨਾਂ ਸੰਬੰਧੀ ਕੈਲੰਡਰ” ਦਾ ਵੇਰਵਾ ਦਿੰਦੇ ਹੋਏ ਸਕੂਲਾਂ ਬਾਰੇ ਛੁੱਟੀਆਂ ਨਾ ਕਰਨ ਦੀ ਗੱਲ ਕਹੀ ਸੀ ਪ੍ਰੰਤੂ ਐਤਵਾਰ ਅੰਮ੍ਰਿਤਸਰ ਦੇ ਅਜਨਾਲਾ ਦੇ ਨਜ਼ਦੀਕ ਇੱਕ ਪਿੰਡ ਵਰੀਆਂ ਦੇ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜਨ ਵਾਲੇ ਪ੍ਰਦੀਪ ਸਿੰਘ ਨਾਮ ਦੇ ਇੱਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ‘ਤੇ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਦਬਾਅ ਪੈ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਵਿਦਿਆਰਥੀ ਪ੍ਰਦੀਪ ਸਿੰਘ ਦੀ ਮੌਤ ਦੀ ਖਬਰ ਨੂੰ ਕਾਫੀ ਵਾਇਰਲ ਕੀਤਾ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੂੰ ਸਕੂਲਾਂ ਵਿੱਚ ਛੁੱਟੀਆਂ ਨਾ ਕਰਨ ਦੇ ਆਪਣੇ ਐਲਾਨ ਤੋਂ ਪਿੱਛੇ ਹਟਣਾ ਪਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ। ‌

error: Content is protected !!