Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਰਿਆਂ ਲਈ ਬਰਾਬਰ ਹੱਕਾਂ ਵਾਲੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਾਡਾ ਮੁੱਖ ਟੀਚਾ-ਸਿਮਰਨਜੀਤ ਸਿੰਘ ਮਾਨ

Nirmal Pandori by Nirmal Pandori
01/10/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਾਰਿਆਂ ਲਈ ਬਰਾਬਰ ਹੱਕਾਂ ਵਾਲੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਾਡਾ ਮੁੱਖ ਟੀਚਾ-ਸਿਮਰਨਜੀਤ ਸਿੰਘ ਮਾਨ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਜਨਵਰੀ (ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਬਰਨਾਲਾ ਦੇ ਦੌਰੇ ਦੌਰਾਨ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਆਪਣੇ ਦੌਰੇ ਦੌਰਾਨ ਸ. ਮਾਨ ਨੇ ਵੱਖ-ਵੱਖ ਥਾਵਾਂ ‘ਤੇ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਸ਼ੁਰੂ ਤੋਂ ਹੀ ਲੋਕ ਹੱਕਾਂ ਲਈ ਸੰਘਰਸ਼ ਕਰਦਾ ਰਿਹਾ ਹੈ,ਸਾਰਿਆਂ ਲਈ ਬਰਾਬਰ ਹੱਕਾਂ ਵਾਲੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੀ ਸਾਡਾ ਮੁੱਖ ਟੀਚਾ ਹੈ | ਉਨ੍ਹਾਂ ਕਿਹਾ ਕਿ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਜਿੱਤ ਮਗਰੋਂ ਬੇਸ਼ੱਕ ਉਨ੍ਹਾਂ ਨੂੰ ਹਲਕੇ ਦਾ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਲਈ ਕੰਮ ਕਰਨ ਦਾ ਬਹੁਤ ਘੱਟ ਸਮਾਂ ਮਿਲਿਆ, ਪਰ ਇਸ ਦੌਰਾਨ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਂਦੇ ਹੋਏ ਹਲਕੇ ਦੀ ਬਿਹਤਰੀ ਲਈ ਕੇਂਦਰ ਸਰਕਾਰ ਤੋਂ ਅਨੇਕਾਂ ਪ੍ਰੋਜੈਕਟ ਪਾਸ ਕਰਵਾਉਣ ਵਿੱਚ ਕਾਮਯਾਬ ਰਹੇ ਹਨ, ਜਿਨ੍ਹਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਿਜਲੀ ਦਾ ਮੁਕੰਮਲ ਨਵੀਨੀਕਰਨ, ਬਰਨਾਲਾ ਵਿਖੇ ਹਸਪਤਾਲ ਦਾ ਨਿਰਮਾਣ, 100 ਦੇ ਕਰੀਬ ਸੜਕਾਂ ਦਾ ਨਿਰਮਾਣ ਆਦਿ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ । ਇਸ ਤੋਂ ਇਲਾਵਾ ਐਮ.ਪੀ. ਕੋਟੇ ਅਧੀਨ ਮਿਲੀ ਗ੍ਰਾਂਟ ਨੂੰ ਬਿਨ੍ਹਾਂ ਪੱਖਪਾਤ ਤੋਂ ਸਾਰੇ ਵਰਗਾਂ ਵਿੱਚ ਬਰਾਬਰ ਵੰਡਣ ਦਾ ਯਤਨ ਕੀਤਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਿੰਮ ਅਤੇ ਖੇਡ ਕਿੱਟ ਵੰਡੇ ਹਨ । ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਤੁਹਾਡੇ ਸਾਰਿਆਂ ਦੇ ਸਹਿਯੋਗ ਸਦਕਾ ਹਲਕੇ ਦੀ ਬਿਹਤਰੀ ਲਈ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਹੈ ਪਰ ਹਾਲੇ ਵੀ ਕਈ ਕੰਮ ਅਧੂਰੇ ਰਹਿ ਗਏ ਹਨ, ਜੋ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਪੂਰੇ ਕਰਵਾਏ ਜਾਣਗੇ, ਜਿਸਦੇ ਲਈ 2024 ਦੀ ਚੋਣ ਵਿੱਚ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਇੱਕ ਵਾਰ ਫਿਰ ਤੋਂ ਲੋੜ ਪਵੇਗੀ । ਉਨ੍ਹਾਂ ਪੰਜਾਬ ਦੀ ਬਿਹਤਰੀ ਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ ।ਇਸ ਮੌਕੇ ਜਨਰਲ ਸਕੱਤਰ ਕਰਨੈਲ ਸਿੰਘ ਨਾਰੀਕੇ, ਤਜਿੰਦਰ ਸਿੰਘ ਦਿਓਲ ਸੂਬਾ ਪ੍ਰਧਾਨ ਯੂਥ ਵਿੰਗ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ, ਰਾਜਦੇਵ ਸਿੰਘ ਖਾਲਸਾ, ਹਰਦੀਪ ਸਿੰਘ ਲੋਹਾਖੇੜਾ ਐਨਆਰਆਈ ਵਿੰਗ, ਗੁਰਪ੍ਰੀਤ ਸਿੰਘ ਖੁੱਡੀ ਯੂਥ ਪ੍ਰਧਾਨ, ਮਨਜੀਤ ਸਿੰਘ ਸੰਘੇੜਾ ਸੂਬਾ ਮੀਤ ਪ੍ਰਧਾਨ ਯੂਥ ਵਿੰਗ, ਸਰਪੰਚ ਹਰਵਿੰਦਰ ਸਿੰਘ ਹਰੀਗੜ੍ਹ,ਕੋਮਲਦੀਪ ਸਿੰਘ ਢਿੱਲੋਂ, ਹਰਿੰਦਰ ਸਿੰਘ ਢੀਂਡਸਾ, ਜਸਪ੍ਰੀਤ ਸਿੰਘ ਜੱਸੀ, ਬੀਬੀ ਮਨਪ੍ਰੀਤ ਕੌਰ ਮੰਨਤ, ਗੁਰਤੇਜ ਸਿੰਘ ਅਸਪਾਲ, ਗੁਰਦਿੱਤ ਸਿੰਘ ਮੀਡੀਆ ਇੰਚਾਰਜ ਜ਼ਿਲ੍ਹਾ ਬਰਨਾਲਾ, ਸੁਖਪਾਲ ਸਿੰਘ ਛੰਨਾ ਸਰਪੰਚ, ਜਰਨੈਲ ਸਿੰਘ ਉਪਲੀ, ਮਨਵੀਰ ਕੌਰ ਰਾਹੀ,ਕੁਲਵਿੰਦਰ ਸਿੰਘ ਕਾਹਨੇਕੇ ਪ੍ਰਧਾਨ, ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews#simranjitsinghmann
Previous Post

ਜਦੋਂ ਕੋਈ ਉੱਚ ਅਹੁਦੇ ‘ਤੇ ਨਹੀਂ ਰਹਿੰਦਾ ਤਾਂ ਹੋਰਡਿੰਗ ਤੋਂ ਤਸਵੀਰਾਂ ‘ਗਧੇ ਦੇ ਸਿਰ ਤੋਂ ਸਿੰਗ’ ਵਾਂਗ ਗਾਇਬ ਹੋ ਜਾਂਦੀਆਂ ਹਨ- ਸ਼ਿਵਰਾਜ ਚੌਹਾਨ

Next Post

ਨਾਲੇ ਪੁੰਨ ਨਾਲੇ ਫ਼ਲੀਆਂ…ਟੈਕਸ ਚੋਰ ਵੀ ਫੜੇ…ਤੇ ਇਨਾਮ ਵੀ ਦਿੱਤੇ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਨਾਲੇ ਪੁੰਨ ਨਾਲੇ ਫ਼ਲੀਆਂ…ਟੈਕਸ ਚੋਰ ਵੀ ਫੜੇ…ਤੇ ਇਨਾਮ ਵੀ ਦਿੱਤੇ

ਨਾਲੇ ਪੁੰਨ ਨਾਲੇ ਫ਼ਲੀਆਂ…ਟੈਕਸ ਚੋਰ ਵੀ ਫੜੇ…ਤੇ ਇਨਾਮ ਵੀ ਦਿੱਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend