Skip to main content

Gee 98News

ਹਾਈ ਕੋਰਟ ਦੇ ਜੱਜ ਨੇ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਚੰਡੀਗੜ੍ਹ,11ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਸੁਖਪਾਲ ਸਿੰਘ ਖਹਿਰਾ ਦੇ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ 4 ਜਨਵਰੀ ਨੂੰ ਸੁਭਾਨਪੁਰ ਥਾਣੇ ਦੇ ਵਿੱਚ ਇੱਕ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਨੂੰ ਖਾਰਜ ਕਰਨ ਲਈ ਸੁਖਪਾਲ ਸਿੰਘ ਖਹਿਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਖਹਿਰਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਇਹ ਨਵੀਂ ਐਫ ਆਈ ਆਰ ਉਸਦੇ ਖਿਲਾਫ ਰਾਜਨੀਤਿਕ ਰੰਜਿਸ਼ ਤਹਿਤ ਬਿਨਾਂ ਕਿਸੇ ਠੋਸ ਆਧਾਰ ਦੇ ਦਰਜ ਕੀਤੀ ਗਈ ਹੈ। ਖਹਿਰਾ ਨੇ ਮਾਨਯੋਗ ਹਾਈਕੋਰਟ ਤੋਂ ਮੰਗ ਕੀਤੀ ਸੀ ਕਿ ਇਹ ਐਫ ਆਈ ਆਰ ਖਾਰਜ ਕਰਨ ਦੇ ਹੁਕਮ ਦਿੱਤੇ ਜਾਣ ਪ੍ਰੰਤੂ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਸੁਖਪਾਲ ਸਿੰਘ ਖਹਿਰਾ ਦੇ ਇਸ ਕੇਸ ਦੀ ਨਿੱਜੀ ਕਾਰਨਾਂ ਕਰਕੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਖਹਿਰਾ ਦੀ ਇਹ ਪਟੀਸ਼ਨ ਨੂੰ ਹੁਣ ਹੋਰ ਬੈਂਚ ਨੂੰ ਰੈਫਰ ਕੀਤਾ ਗਿਆ ਹੈ।

error: Content is protected !!