Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਦੀ ਸ਼ਹੀਦੀ ਸਭਾ ‘ਤੇ ਪਵੇਗੀ ਕਬੱਡੀ ਖਿਡਾਰੀਆਂ ਦੇ ਇਨਸਾਫ਼ ਦੀ ਗੂੰਜ…15 ਜਨਵਰੀ ਤੋਂ ਪੱਕਾ ਮੋਰਚਾ ਸ਼ੁਰੂ

Nirmal Pandori by Nirmal Pandori
01/13/2024
in ਪੰਜਾਬ
Reading Time: 1 min read
A A
0
ਠੀਕਰੀਵਾਲਾ ਦੀ ਸ਼ਹੀਦੀ ਸਭਾ ‘ਤੇ ਪਵੇਗੀ ਕਬੱਡੀ ਖਿਡਾਰੀਆਂ ਦੇ ਇਨਸਾਫ਼ ਦੀ ਗੂੰਜ…15 ਜਨਵਰੀ ਤੋਂ ਪੱਕਾ ਮੋਰਚਾ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਜਨਵਰੀ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹੇ ਦੇ ਚਾਰ ਵੱਖ-ਵੱਖ ਪਿੰਡਾਂ ਦੇ ਕਬੱਡੀ ਖਿਡਾਰੀਆਂ ਪਰਮਜੀਤ ਪੰਮਾ ਠੀਕਰੀਵਾਲ, ਰਾਜਾ ਰਾਏਸਰ, ਮਲਕੀਤ ਚੀਮਾ ਅਤੇ ਵਜ਼ੀਰ ਸਿੰਘ ਅਮਲਾਸਿੰਘਵਾਲਾ ‘ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਦਰਜ ਹੋਏ ਕਤਲ ਦੇ ਮੁਕੱਦਮੇ ਦੀ ਗੂੰਜ ਇਸ ਵਾਰ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਦੀ ਸ਼ਹੀਦੀ ਸਭਾ ‘ਤੇ ਵੀ ਪਵੇਗੀ। ਕਬੱਡੀ ਖਿਡਾਰੀ ਇਨਸਾਫ਼ ਕਮੇਟੀ ਨੇ 15 ਜਨਵਰੀ ਤੋਂ ਪਿੰਡ ਠੀਕਰੀਵਾਲਾ ਵਿਖੇ ਸਰਦਾਰ ਸੇਵਾ ਸਿੰਘ ਦੇ ਬੁੱਤ ਕੋਲ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਭਾ ਦੇ ਪ੍ਰਬੰਧਕਾਂ ਵੱਲੋਂ 19 ਜਨਵਰੀ ਨੂੰ ਸੱਤਾਧਾਰੀ ਪਾਰਟੀ ਲਈ ਦਿਨ ਰਾਖਵਾਂ ਰੱਖਿਆ ਜਾਂਦਾ ਹੈ ਅਤੇ ਬਾਕੀ ਪਾਰਟੀਆਂ ਦੇ ਆਗੂ ਦੂਜੇ ਦਿਨ ਸ਼ਮੂਲੀਅਤ ਕਰਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 19 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਆਉਣਗੇ ਤੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਅੱਗੇ ਕਬੱਡੀ ਖਿਡਾਰੀਆਂ ‘ਤੇ ਦਰਜ ਹੋਏ ਕਤਲ ਦੇ ਮੁਕੱਦਮੇ ਅਤੇ ਕਬੱਡੀ ਖਿਡਾਰੀ ਪਰਮਜੀਤ ਪੰਮਾ ਦੇ ਐਨਕਾਊਂਟਰ ਤੋਂ ਬਾਅਦ ਇਰਾਦਾ ਕਤਲ ਦੇ ਮਾਮਲੇ ਨੂੰ ਮੁੱਖ ਮੰਤਰੀ ਅੱਗੇ ਰੱਖਿਆ ਜਾਵੇਗਾ। ਸੂਤਰਾਂ ਅਨੁਸਾਰ ਪ੍ਰਬੰਧਕਾਂ ਨੇ ਪੰਮਾ ਠੀਕਰੀਵਾਲ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਪਿੰਡ ਵੱਲੋਂ ਮੁੱਖ ਮੰਤਰੀ ਨੂੰ ਦਿੱਤੇ ਜਾਣ ਵਾਲੇ ਮੰਗਾਂ ਦੇ ਚਾਰਟ ਵਿੱਚ ਵੀ ਪੰਮਾ ਠੀਕਰੀਵਾਲ ਦਾ ਮੁੱਦਾ ਰੱਖਿਆ ਜਾਵੇਗਾ। ਸ਼ਹੀਦੀ ਸਭਾ ‘ਤੇ ਮੁੱਖ ਮੰਤਰੀ ਅੱਗੇ ਕਬੱਡੀ ਖਿਡਾਰੀਆਂ ਦਾ ਮਾਮਲਾ ਚੁੱਕੇ ਜਾਣ ਦੀ ਭਿਣਕ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੂੰ ਕੜਾਕੇ ਦੀ ਠੰਢ ‘ਚ ਤਰੇਲੀਆਂ ਆਉਣੀਆਂ ਸੁਭਾਵਿਕ ਹੀ ਹਨ। ਕਬੱਡੀ ਖਿਡਾਰੀ ਇਨਸਾਫ਼ ਕਮੇਟੀ ਦੇ ਮੈਂਬਰ ਗੋਪੀ ਰਾਏਸਰ ਨੇ ਦੱਸਿਆ ਕਿ ਮੁੱਖ ਮੰਤਰੀ ਤੋਂ ਇਨਸਾਫ਼ ਦੀ ਮੰਗ ਤਿੱਖੇ ਸੰਘਰਸ਼ ਤੋਂ ਪਹਿਲਾਂ ਆਖਰੀ ਕੋਸ਼ਿਸ਼ ਹੋਵੇਗੀ ਅਤੇ ਉਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਅਤੇ ਇਨਸਾਫਪਸੰਦ ਜਥੇਬੰਦੀਆਂ ਦੀ ਅਗਵਾਈ ਹੇਠ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜੋ ਇਨਸਾਫ਼ ਲੈਣ ਤੱਕ ਜਾਰੀ ਰਹੇਗਾ। ਭਰੋਸੇਯੋਗ ਸੂਤਰਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਕਬੱਡੀ ਖਿਡਾਰੀ ਇਨਸਾਫ਼ ਕਮੇਟੀ ਦੇ ਮੈਂਬਰਾਂ ਨੂੰ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਦੇ ਠੀਕਰੀਵਾਲਾ ਦੇ ਬੁੱਤ ਕੋਲ ਪੱਕਾ ਮੋਰਚਾ ਨਾ ਲਗਾਉਣ ਲਈ ਵੀ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਸ਼ਹੀਦੀ ਸਭਾ ਵਿੱਚ ਸ਼ਾਮਿਲ ਹੋਣ ਵਾਲੇ ਹਰ ਆਗੂ ਵੱਲੋਂ ਮੰਚ ‘ਤੇ ਜਾਣ ਤੋਂ ਪਹਿਲਾਂ ਸਰਦਾਰ ਸੇਵਾ ਸਿੰਘ ਨੂੰ ਬੁੱਤ ‘ਤੇ ਫੁੱਲਾਂ ਦੇ ਹਾਰ ਪਾਏ ਕੇ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ । ਇਹ ਸੁਭਾਵਿਕ ਹੀ ਹੈ ਕਿ ਜ਼ੁਲਮ ਦੇ ਖਿਲਾਫ਼ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਰਦਾਰ ਸੇਵਾ ਸਿੰਘ ਦੇ ਬੁੱਤ ਕੋਲ ਉਹਨਾਂ ਦੇ ਜੱਦੀ ਪਿੰਡ ਦੇ ਲੋਕਾਂ ਵੱਲੋਂ ਇਨਸਾਫ਼ ਲਈ ਲਗਾਏ ਪੱਕੇ ਮੋਰਚੇ ਦੀ ਸਟੇਜ ਜਿੱਥੇ ਸੱਤਾਧਾਰੀ ਆਗੂਆਂ ਦੇ ਮੱਥੇ ‘ਚ ਵੱਜੇਗੀ ਉਥੇ ਵਿਰੋਧੀ ਆਗੂਆਂ ਨੂੰ ਵੀ ਸਮੇਂ ਦੀ ਹਕੂਮਤ ਦੇ ਖ਼ਿਲਾਫ਼ ਬੋਲਣ ਲਈ ਇੱਕ ਮੰਚ ਪ੍ਰਦਾਨ ਕਰੇਗੀ। ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹੀਦੀ ਸਭਾ ਦੇ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਜਦ ਉਹਨਾਂ ਦੇ ਜੱਦੀ ਪਿੰਡ ਦੇ ਲੋਕਾਂ ਨੂੰ ਸਮੇਂ ਦੀ ਹਕੂਮਤ ਦੇ ਖ਼ਿਲਾਫ਼ ਉਹਨਾਂ ਦੀ ਸ਼ਹੀਦੀ ਸਭਾ ਦੇ ਮੌਕੇ ਇਨਸਾਫ਼ ਲਈ ਪੱਕਾ ਮੋਰਚਾ ਲਗਾਉਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੀ ਮੌਤ ਤੋਂ ਬਾਅਦ ਕਬੱਡੀ ਖਿਡਾਰੀਆਂ ‘ਤੇ ਦਰਜ ਹੋਏ ਮੁਕੱਦਮੇ ਅਤੇ ਪੰਮਾ ਠੀਕਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਕ੍ਰਮ ਦੀ ਮੁੜ ਪੜ੍ਹਤਾਲ ਇਨਸਾਫ਼ਪਸੰਦ ਜਥੇਬੰਦੀਆਂ ਦੀ ਅਗਵਾਈ ਹੇਠ ਲੋਕ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਰ ਰਹੇ ਹਨ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
Load More
Tags: #barnalanews#punjabnews#punjabpolice #barnalapolice
Previous Post

ਨਬਾਲਿਗ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨਾਬਾਲਿਗ ਲੜਕੇ ਨੂੰ 20 ਸਾਲ ਦੀ ਸਖ਼ਤ ਸਜ਼ਾ ਅਤੇ ਜੁਰਮਾਨਾ

Next Post

ਸੁਖਬੀਰ ਬਾਦਲ ਨੂੰ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਿੜਕ…ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
Load More
Next Post
ਸੁਖਬੀਰ ਬਾਦਲ ਨੂੰ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਿੜਕ…ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ

ਸੁਖਬੀਰ ਬਾਦਲ ਨੂੰ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਿੜਕ…ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend