Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਜੀ ਖ਼ੁਦ ਟਰੈਕਟਰ ਚਲਾ ਕੇ ਗਏ ਕਬਜ਼ਾ ਲੈਣ..ਵਿਧਵਾ ਔਰਤ ਖੜਗੀ ਅੱਗੇ..ਮੰਤਰੀ ਨੇ ਪਾਇਆ ਬੈਕ ਗੇਅਰ

Nirmal Pandori by Nirmal Pandori
01/14/2024
in ਪੰਜਾਬ
Reading Time: 1 min read
A A
0
ਮੰਤਰੀ ਜੀ ਖ਼ੁਦ ਟਰੈਕਟਰ ਚਲਾ ਕੇ ਗਏ ਕਬਜ਼ਾ ਲੈਣ..ਵਿਧਵਾ ਔਰਤ ਖੜਗੀ ਅੱਗੇ..ਮੰਤਰੀ ਨੇ ਪਾਇਆ ਬੈਕ ਗੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜਨਵਰੀ- ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਜਦੋਂ ਖ਼ੁਦ ਟਰੈਕਟਰ ਚਲਾ ਕੇ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਉਣ ਗਏ ਤਾਂ ਉਹਨਾਂ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੰਤਰੀ ਭੁੱਲਰ ਨੇ ਜਦ ਕਣਕ ਬੀਜੀ ਹੋਈ ਜ਼ਮੀਨ ਵਿੱਚ ਹਲ਼ ਪਾਕੇ ਟਰੈਕਟਰ ਚਲਾਉਣਾ ਸ਼ੁਰੂ ਕੀਤਾ ਤਾਂ ਇੱਕ ਔਰਤ ਉਹਨਾਂ ਦੇ ਟਰੈਕਟਰ ਅੱਗੇ ਆ ਕੇ ਖੜ ਗਈ ਅਤੇ ਧਮਕੀ ਦਿੱਤੀ ਕਿ ਜੇਕਰ ਧੱਕੇ ਨਾਲ ਇਹ ਕਣਕ ਵਾਹੀ ਗਈ ਤਾਂ ਉਹ ਆਤਮ ਹੱਤਿਆ ਕਰ ਲਵੇਗੀ। ਇਸ ਦੌਰਾਨ ਪਿੰਡ ਦੇ ਹੋਰ ਲੋਕ ਵੀ ਔਰਤ ਦੀ ਹਮਾਇਤ ‘ਤੇ ਆਏ ਤਾਂ ਮੰਤਰੀ ਨੂੰ ਆਪਣੇ ਟਰੈਕਟਰ ਦੇ ਹਲ ਉੱਪਰ ਚੁੱਕਣੇ ਪਏ ਅਤੇ ਬੈਕ ਗੇਅਰ ਲਾ ਕੇ ਵਾਪਸ ਮੁੜਨਾ ਪਿਆ। ਸੂਤਰਾਂ ਅਨੁਸਾਰ ਸੁਰੱਖਿਆ ਕਰਮਚਾਰੀ ਲੋਕਾਂ ਦਾ ਇਕੱਠ ਵੱਧਦਾ ਵੇਖ ਕੇ ਮੰਤਰੀ ਨੂੰ ਸੁਰੱਖਿਅਤ ਕੱਢ ਕੇ ਲਏ ਗਏ। ਦਰਅਸਲ, ਮੰਤਰੀ ਜੀ ਰੋਪੜ ਜ਼ਿਲ੍ਹੇ ਦੇ ਪਿੰਡ ਹਰਨਾਮਪੁਰ ਵਿੱਚ 19 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛਡਵਾਉਣ ਲਈ ਪੂਰਾ ਲਾਮ ਲਸ਼ਕਰ ਲੈ ਕੇ ਪੁੱਜੇ ਸਨ। ਉਨ੍ਹਾਂ ਨੇ ਪੁਲਿਸ ਸੁਰੱਖਿਆ ਦਰਮਿਆਨ ਖੇਤ ਵਿੱਚ ਖੜ੍ਹੀ ਕਣਕ ਦੀ ਫ਼ਸਲ ‘ਤੇ ਖੁਦ ਟਰੈਕਟਰ ਚਲਾਉਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਜ਼ਮੀਨ ‘ਤੇ ਵਾਹੀ ਕਰਨ ਵਾਲੀ ਵਿਧਵਾ ਔਰਤ ਰੋਣ ਲੱਗ ਪਈ। ਉਹ ਭੱਜ ਕੇ ਆਈ ਅਤੇ ਮੰਤਰੀ ਦੇ ਟਰੈਕਟਰ ਅੱਗੇ ਖੜ੍ਹ ਗਈ। ਉਸ ਨੇ ਕਿਹਾ ਕਿ ਜੇਕਰ ਕਰਜ਼ਾ ਲੈ ਕੇ ਬੀਜੀ ਫ਼ਸਲ ਤਬਾਹ ਹੋ ਗਈ ਤਾਂ ਉਹ ਟਰੈਕਟਰ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਵੇਗੀ। ਪੁਲਿਸ ਨੇ ਉਸ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵਿਧਵਾ ਔਰਤ ਟਰੈਕਟਰ ਅੱਗੇ ਖੜ੍ਹੀ ਛੋਟੇ ਬੱਚੇ ਹੋਣ ਦਾ ਹਵਾਲਾ ਦਿੰਦੇ ਹੋਏ ਰੋਂਦੀ ਰਹੀ। ਪਿੰਡ ਦੇ ਲੋਕ ਵੀ ਔਰਤ ਦੇ ਸਮਰਥਨ ਵਿੱਚ ਆ ਗਏ। ਲੋਕ ਮੰਤਰੀ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਜਿਸ ਤੋਂ ਬਾਅਦ ਪੁਲਿਸ ਆਈ ਅਤੇ ਹੰਗਾਮਾ ਵਧਦਾ ਦੇਖ ਕੇ ਮੰਤਰੀ ਉਥੋਂ ਵਾਪਸ ਪਰਤ ਗਏ। ਵਿਧਵਾ ਔਰਤ ਨੇ ਕਿਹਾ ਕਿ ਮੈਨੂੰ ਕੁਝ ਨਹੀਂ ਦੱਸਿਆ ਗਿਆ, ਮੰਤਰੀ ਨੇ ਮੇਰਾ ਖੇਤ ਵਾਹ ਕੇ ਮੇਰਾ 1 ਲੱਖ ਰੁਪਏ ਦਾ ਨੁਕਸਾਨ ਕੀਤਾ ਹੈ। ਮੇਰੇ 2 ਛੋਟੇ ਬੱਚੇ ਹਨ। ਪਿੰਡ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਅਜਿਹੀ ਕਿਸੇ ਵੀ ਕਾਰਵਾਈ ਦੀ ਕੋਈ ਸੂਚਨਾ ਨਹੀਂ ਦਿੱਤੀ ਗਈ। ਔਰਤ ਰਾਜਵਿੰਦਰ ਕੌਰ ਨੇ ਦੱਸਿਆ ਕਿ “ਸਾਡਾ ਪਰਿਵਾਰ 50 ਸਾਲਾਂ ਤੋਂ ਇੱਥੇ ਕੰਟਰੈਕਟ ਫਾਰਮਿੰਗ ਕਰ ਰਿਹਾ ਹੈ। ਉਸ ਦੇ ਪਤੀ ਦੀ 10 ਸਾਲ ਪਹਿਲਾਂ ਮੌਤ ਹੋ ਗਈ ਸੀ। ਅਸੀਂ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਜ਼ਮੀਨ ਬੀਜੀ ਹੈ। ਔਰਤ ਨੇ ਕਿਹਾ ਕਿ ਉਸ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਜੇ ਸਰਕਾਰ ਨੇ ਧੱਕਾ ਕੀਤਾ ਤਾਂ ਉਹ ਖੁਦਕੁਸ਼ੀ ਕਰ ਲਵੇਗੀ”। ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਨਿਸ਼ਾਨਦੇਹੀ ਕਰ ਲਈ ਗਈ ਸੀ, ਹਰ ਕੋਈ ਜਾਣਦਾ ਸੀ। ਔਰਤ ਦੇ ਬਿਆਨ ਤੋਂ ਸਾਫ਼ ਹੈ ਕਿ ਉਹ ਸਭ ਕੁਝ ਜਾਣਦੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
Load More
Tags: #barnalanews#punjabnews
Previous Post

ਜਥੇਦਾਰ ਕਾਉਂਕੇ ਦੇ ਪਰਿਵਾਰ ਨੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਜਗਰਾਉਂ ਥਾਣੇ ‘ਚ ਦਿੱਤੀ ਲਿਖਤੀ ਸ਼ਿਕਾਇਤ

Next Post

FLASH NEWS..ਜੇ ਪਤਨੀ ਕਰੇ ਇਨਕਾਰ…ਤਾਂ ਪਤੀ ਤਲਾਕ ਲਈ ਅਦਾਲਤ ਵਿੱਚ ਅਰਜ਼ੀ ਦੇ ਸਕਦਾ ਹੈ- ਹਾਈਕੋਰਟ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
Load More
Next Post
FLASH NEWS..ਜੇ ਪਤਨੀ ਕਰੇ ਇਨਕਾਰ…ਤਾਂ ਪਤੀ ਤਲਾਕ ਲਈ ਅਦਾਲਤ ਵਿੱਚ ਅਰਜ਼ੀ ਦੇ ਸਕਦਾ ਹੈ- ਹਾਈਕੋਰਟ

FLASH NEWS..ਜੇ ਪਤਨੀ ਕਰੇ ਇਨਕਾਰ…ਤਾਂ ਪਤੀ ਤਲਾਕ ਲਈ ਅਦਾਲਤ ਵਿੱਚ ਅਰਜ਼ੀ ਦੇ ਸਕਦਾ ਹੈ- ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend