Skip to main content

Gee 98News

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ…!

ਚੰਡੀਗੜ੍ਹ,14 ਜਨਵਰੀ- ਇੱਕ ਪਾਸੇ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਦੇ ਲੋਕਾਂ ਨੇ ਵਿਦੇਸ਼ ਜਾਣ ਲਈ ਪਿਛਲੇ 32 ਸਾਲਾਂ ਦੌਰਾਨ 14342 ਕਰੋੜ ਰੁਪਏ ਦਾ ਕਰਜ਼ਾ ਲਿਆ ਤੇ 5639 ਕਰੋੜ ਰੁਪਏ ਦੀ ਜ਼ਮੀਨ,ਮਕਾਨ ਤੇ ਹੋਰ ਜਾਇਦਾਦ ਵੇਚੀ ਹੈ, ਦੂਜੇ ਪਾਸੇ ਕੈਨੇਡਾ ਤੋਂ ਤਾਜ਼ਾ ਖ਼ਬਰਾਂ ਆ ਰਹੀਆਂ ਹਨ ਕਿ ਕੈਨੇਡਾ ਵਿੱਚ ਸਰਕਾਰ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਰੋਕ ਲਗਾਉਣ ਦੀ ਵਿਚਾਰ ਕਰ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਤੱਕ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਕੈਪ ਲਗਾਉਣ ਦੀ ਵਿਚਾਰ ਕਰ ਰਹੇ ਹਨ। ਕੈਨੇਡਾ ਵੱਲੋਂ ਫਿਲਹਾਲ ਇਹ ਸਪੱਸ਼ਟ ਨਹੀਂ ਕਿ ਕੀਤਾ ਗਿਆ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਕਿੰਨਾ ਕੱਟ ਲਗਾਵੇਗੀ ਪ੍ਰੰਤੂ ਮੰਤਰੀ ਨੇ ਕਿਹਾ ਕਿ ਇਹ ਮੁਲਕ ਵਿੱਚ ਬੇਰੁਜ਼ਗਾਰੀ ਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਜ਼ਰੂਰੀ ਬਣਦਾ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਕੀਤੀ ਜਾਵੇ।

error: Content is protected !!