Skip to main content

Gee 98News

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਹੋਰ ਵੱਧ ਗਈਆਂ..ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ,14 ਜਨਵਰੀ-ਪੰਜਾਬ ਸਰਕਾਰ ਵੱਲੋਂ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਟਵੀਟ ਜ਼ਰੀਏ ਦੱਸਿਆ ਕਿ ਪੰਜਾਬ ਦੇ ਸਰਕਾਰੀ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਪੰਜਵੀਂ ਕਲਾਸ ਤੱਕ 21 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਮਿਡਲ, ਦਸਵੀਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗਾ। ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਹੋਵੇਗਾ । ਸਿੱਖਿਆ ਵਿਭਾਗ ਦੇ ਹੁਕਮ ਫਿਲਹਾਲ 21 ਜਨਵਰੀ ਤੱਕ ਲਾਗੂ ਰਹਿਣਗੇ।

error: Content is protected !!