Gee 98News

ਚੰਡੀਗੜ੍ਹ,15 ਜਨਵਰੀ- ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਮਿਆਦ ਭੰਗ ਹੋਣ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੀ ਮਨਸ਼ਾ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਡੀਡੀਪੀਓਜ਼ ਨੂੰ ਜਾਰੀ ਇੱਕ ਪੱਤਰ ਵਿੱਚ ਭੰਗ ਪੰਚਾਇਤਾਂ ਲਈ ਪ੍ਰਬੰਧਕ ਨਿਯੁਕਤ ਕਰਨ ਲਈ ਪ੍ਰਬੰਧਕਾਂ ਦੀ ਸੂਚੀ ਮੰਗ ਲਈ ਗਈ ਹੈ। ‌ ਪੱਤਰ ਅਨੁਸਾਰ ਮੌਜੂਦਾ ਪੰਚਾਇਤਾਂ ਦੀ ਪਹਿਲੀ ਮੀਟਿੰਗ ਤੋਂ ਲੈ ਕੇ ਪੰਜ ਸਾਲਾਂ ਮਿਆਦ ਖ਼ਤਮ ਹੋਣ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕੀਤੀਆਂ ਜਾਣੀਆਂ ਹਨ । ਪੰਚਾਇਤ ਚੋਣਾਂ ਕਰਵਾਉਣ ਸਬੰਧੀ ਸਰਕਾਰ ਦੀ ਢਿੱਲੀ ਚਾਲ ਤੋਂ ਇਹ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰੇਗੀ। ਪ੍ਰਬੰਧਕ ਨਿਯੁਕਤ ਹੋਣ ਤੋਂ ਬਾਅਦ ਹੁਣ ਪਿੰਡਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਗੂ ਬਿਨਾਂ ਚੁਣੇ ਹੋਏ ਸਰਪੰਚ ਦੀ ਭੂਮਿਕਾ ਵਿੱਚ ਵਿਚਰਨਗੇ ਭਾਵ ਕਿ ਪਿੰਡਾਂ ਦੇ ਵਿਕਾਸ ਕੰਮ ਸੱਤਾਧਾਰੀ ਪਾਰਟੀਆਂ ਦੇ ਆਗੂਆਂ ਮੁਤਾਬਕ ਹਲਕਾ ਵਿਧਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਬੰਧਕਾਂ ਨੂੰ ਕਰਨੇ ਪੈਣਗੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਸੂਬੇ ‘ਚ ਪੰਚਾਇਤ ਚੋਣਾਂ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਕਰਵਾਉਣ ਦੇ ਰੌਂਅ ਵਿੱਚ ਹੈ, ਇਸ ਸਬੰਧੀ ਵੀ ਸਥਿਤੀ ਆਉਣ ਵਾਲੇ ਕੁਝ ਕੁ ਦਿਨਾਂ ਵਿੱਚ ਹੀ ਸਪੱਸ਼ਟ ਹੋ ਜਾਵੇਗੀ। ‌ ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲਾਂ ਵੀ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ ਪਰੰਤੂ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਬਹਾਲ ਕਰਨਗੀਆਂ ਪਹਿਲਾਂ ਸਨ, ਹੁਣ ਜਦ ਕਿ ਪੰਚਾਇਤਾਂ ਦੀ ਮਿਆਦ ਹੀ ਖ਼ਤਮ ਹੋ ਗਈ ਹੈ ਤਾਂ ਅਗਲੀਆਂ ਚੋਣਾਂ ਤੱਕ ਪ੍ਰਬੰਧਕ ਹੀ ਕੰਮ ਕਰਨਗੇ।

Leave a Reply

Your email address will not be published. Required fields are marked *

error: Content is protected !!