Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੁਸੀਂ ਫਿਕਰ ਨਾ ਕਰੋ…ਇਥੇ ਤੁਹਾਡੇ ਕੋਹੇਨੂਰ (ਕੌਂਸਲਰ) ਸੁਰੱਖਿਅਤ ਹਨ, ਕਿਉਂਕਿ ਇੱਥੇ ‘ਆਪ’ ਜੀ ਦੀ ਸਰਕਾਰ ਹੈ…!

Nirmal Pandori by Nirmal Pandori
01/16/2024
in ਪੰਜਾਬ
Reading Time: 1 min read
A A
0
ਤੁਸੀਂ ਫਿਕਰ ਨਾ ਕਰੋ…ਇਥੇ ਤੁਹਾਡੇ ਕੋਹੇਨੂਰ (ਕੌਂਸਲਰ) ਸੁਰੱਖਿਅਤ ਹਨ, ਕਿਉਂਕਿ ਇੱਥੇ ‘ਆਪ’ ਜੀ ਦੀ ਸਰਕਾਰ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਜਨਵਰੀ- ਚੰਡੀਗੜ੍ਹ ਦੇ ਮੇਅਰ ਦੀ ਚੋਣ ਨਾਲ ਸੰਬੰਧਿਤ ਰੋਜ਼ ਨਵੀਂ ਸਿਆਸੀ ਡਰਾਮੇਬਾਜ਼ੀ ਵੇਖਣ ਨੂੰ ਮਿਲ ਰਹੀ ਹੈ। ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਮੇਅਰ ਦੀ ਚੋਣ ਤੋਂ ਪਹਿਲਾਂ ਆਪਣੇ ਕੌਂਸਲਰਾਂ ਨੂੰ ਕੋਹੇਨੂਰ ਹੀਰੇ ਵਾਂਗ ਸੰਭਾਲ ਕੇ ਰੱਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ 18 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਹੋ ਰਹੀ ਹੈ ਜਿਸ ਲਈ ਤਿੰਨੋ ਪਾਰਟੀਆਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਪ੍ਰੰਤੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਨੇ ਭਾਜਪਾ ਦੇ ਸਮੀਕਰਨ ਵਿਗਾੜ ਦਿੱਤੇ ਹਨ। ਹੁਣ ਭਾਜਪਾ ਨੂੰ ਮੇਅਰ ਦੀ ਚੋਣ ਜਿੱਤਣ ਲਈ 4 ਕੌਂਸਲਰਾਂ ਦੀ ਜ਼ਰੂਰਤ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਆਪਣੇ ਕੌਂਸਲਰਾਂ ਦਾ ਫਿਕਰ ਸਤਾ ਰਿਹਾ ਹੈ ਕਿ ਕਿਤੇ ਭਾਜਪਾ ਉਨਾਂ ਦੇ ਕਿਸੇ ਕੌਂਸਲਰ ‘ਤੇ “ਮਨੀਰਾਮ ਦੀ ਟੋਪੀ” ਨਾ ਪਾ ਦੇਵੇ। ‘ਆਪ’ ਨਾਲ ਗੱਠਜੋੜ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਸਾਰੇ ਕੌਂਸਲਰਾਂ ਨੂੰ ਸ਼ਿਮਲਾ ਦੇ ਇੱਕ ਹੋਟਲ ਵਿੱਚ ਭੇਜ ਦਿੱਤਾ ਸੀ ਪਰੰਤੂ ‘ਆਪ’ ਨਾਲ ਗੱਠਜੋੜ ਹੋਣ ਤੋਂ ਬਾਅਦ ਕਾਂਗਰਸ ਦੇ ਸਾਰੇ ਕੌਂਸਲਰ ਰੋਪੜ ਦੇ ਇੱਕ ਹੋਟਲ ਵਿੱਚ ਆ ਗਏ ਹਨ ਜਿੱਥੋਂ 18 ਜਨਵਰੀ ਨੂੰ ਉਹ ਸਿੱਧਾ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਹੀ ਆਉਣਗੇ। ਜ਼ਿਕਰਯੋਗ ਹੈ ਕਿ ਰੋਪੜ ਦੇ ਹੀ ਇੱਕ ਹੋਟਲ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਰੁਕੇ ਹੋਏ ਹਨ । ਪਹਿਲਾਂ ਕਾਂਗਰਸ ਆਪਣੇ ਕੌਂਸਲਰਾਂ ਨੂੰ ਸ਼ਿਮਲਾ ਇਸ ਕਰਕੇ ਲੈ ਕੇ ਗਈ ਸੀ ਕਿਉਂਕਿ ਹਿਮਾਚਲ ਵਿੱਚ ਕਾਂਗਰਸ ਦੀ ਆਪਣੀ ਸਰਕਾਰ ਹੈ ਪ੍ਰੰਤੂ ਹੁਣ ਸ਼ਿਮਲੇ ਤੋਂ ਆਪਣੇ ਕੌਂਸਲਰਾਂ ਨੂੰ ਰੋਪੜ ਸ਼ਿਫਟ ਕਰਨ ਦਾ ਕਾਂਗਰਸ ਦਾ ਇਹੀ ਕਾਰਨ ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਵੀ ਆਪਣੇ ਗਠਬੰਧਨ ਦੀ ਹੀ ਸਰਕਾਰ ਹੈ। ਪੰਜਾਬ ਦੇ ਰੋਪੜ ਵਿੱਚ ਕਾਂਗਰਸ ਦੇ ਚੰਡੀਗੜ੍ਹ ਦੇ ਕੌਂਸਲਰ ਭਾਜਪਾ ਦੇ ਤੋੜ ਵਿਛੋੜੇ ਦੇ ਯਤਨਾਂ ਤੋਂ ਸੁਰੱਖਿਅਤ ਹਨ। ਚੰਡੀਗੜ੍ਹ ਨਗਰ ਨਿਗਮ ਦੇ ਵਿੱਚ ਕੁੱਲ 35 ਕੌਂਸਲਰ ਹਨ। ਭਾਜਪਾ ਕੋਲ 14 ਕੌਂਸਲਰ ਅਤੇ ਇੱਕ ਲੋਕ ਸਭਾ ਮੈਂਬਰ ਦੀ ਵੋਟ ਹੈ, ਜਦਕਿ ਆਮ ਆਦਮੀ ਪਾਰਟੀ ਦੇ 13 ਤੇ ਕਾਂਗਰਸ ਦੇ 7 ਕੌਂਸਲਰਾਂ ਨੂੰ ਮਿਲਾ ਕੇ ਗੱਠਜੋੜ ਦੇ ਕੋਲ 20 ਕੌਂਸਲਰ ਬਣਦੇ ਹਨ। ਮੇਅਰ ਦੀ ਚੋਣ ਵਿੱਚ ‘ਆਪ’ ਤੇ ਕਾਂਗਰਸ ਦੇ ਗੱਠਜੋੜ ਦੀ ਜਿੱਤ ਤਾਂ ਲੱਗਭੱਗ ਯਕੀਨੀ ਹੈ ਪ੍ਰੰਤੂ ਦੋਵੇਂ ਪਾਰਟੀਆਂ ਨੂੰ ਫਿਕਰ ਇਹੀ ਸਤਾ ਰਿਹਾ ਹੈ ਕਿ 18 ਜਨਵਰੀ ਤੱਕ ਭਾਜਪਾ ਤੋਂ ਕਿਸੇ ਵੀ ਤਰੀਕੇ ਨਾਲ ਆਪਣੇ ਕੌਂਸਲਰਾਂ ਨੂੰ ਬਚਾ ਕੇ ਰੱਖਿਆ ਜਾਵੇ। ਬਹਿਰਹਾਲ ! ਕਾਂਗਰਸ ਦੇ ਚੰਡੀਗੜ੍ਹ ਦੇ ਕੌਂਸਲਰ ਰੋਪੜ ਦੇ ਹੋਟਲ ਵਿੱਚ ਸੁਰੱਖਿਅਤ ਹਨ ਇਸੇ ਕਰਕੇ ਉਹਨਾਂ ਨੂੰ ਸ਼ਿਮਲਾ ਤੋਂ ਇੱਥੇ ਸ਼ਿਫਟ ਕੀਤਾ ਗਿਆ ਹੈ। ਚਰਚਾ ਇਹ ਵੀ ਹੈ ਕਿ ਰਾਘਵ ਚੱਢਾ ਵੱਲੋਂ ਕਾਂਗਰਸ ਦੇ ਚੰਡੀਗੜ੍ਹ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਪਣੇ ਕੌਂਸਲਰਾਂ ਨੂੰ ਸ਼ਿਮਲਾ ਤੋਂ ਰੋਪੜ ਲੈ ਆਵੋ ਕਿਉਂਕਿ ਉਥੇ ‘ਆਪ’ ਜੀ ਦੀ ਸਰਕਾਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਬਰਨਾਲੇ ਦੇ ਇੱਕ ਪ੍ਰਿੰਸੀਪਲ ਸਮੇਤ ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਵੰਡਣ ਵਾਲੇ ਤਿੰਨ ਪ੍ਰਿੰਸੀਪਲ ਤੇ ਇੱਕ ਕਾਲਜ ਦਾ ਮਾਲਕ ਵਿਜੀਲੈਂਸ ਦੇ ਸਿਕੰਜੇ ‘ਚ…!

Next Post

CM ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
“ਐਰੇ ਗੈਰੇ…ਨੱਥੂ ਖੈਰੇ” ਵਾਲੀ ਟਿੱਪਣੀ ਕਰਕੇ ਭਗਵੰਤ ਮਾਨ ਵਿਵਾਦਾਂ ‘ਚ ਫਸੇ

CM ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend