Skip to main content

Gee 98News

CM ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ,16 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵਿਦੇਸ਼ ਬੈਠੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਅਤੇ ਪੁਲਿਸ ਮੁਖੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ‌ ਗੁਰਪਤਵੰਤ ਪੰਨੂ ਪੰਜਾਬ ਸਰਕਾਰ ਦੀ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਨਰਾਜ਼ ਹੈ ਜਿਸ ਕਰਕੇ ਉਸਨੇ ਪੰਜਾਬ ਦੇ ਮੁਖੀ ਅਤੇ ਪੁਲਿਸ ਦੇ ਮੁਖੀ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਪੰਜਾਬ ਦੇ ਗੈਂਗਸਟਰਾਂ ਨੂੰ ਇਕੱਠੇ ਹੋਣ ਲਈ ਵੀ ਆਖਿਆ ਹੈ ਤੇ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਕਰਨ ਲਈ ਉਤਸਾਹਿਤ ਕੀਤਾ ਹੈ। ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ‘ਚ ਸੁਰੱਖਿਆ ਪ੍ਰਬੰਧਾਂ ਸਬੰਧੀ ਹੇਠਲੇ ਪੱਧਰ ਤੱਕ ਸਖ਼ਤ ਹੁਕਮ ਜਾਰੀ ਕੀਤੇ ਹਨ। ‌

error: Content is protected !!