Gee 98News

ਚੰਡੀਗੜ੍ਹ,18 ਜਨਵਰੀ-ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਵਧਾਉਣ ਸਬੰਧੀ ਇੱਕ ਅਹਿਮ ਫੈਸਲਾ ਕੀਤਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਭਾਵਿਤ ਹੋਣਗੇ। ਕੈਨੇਡਾ ਸਰਕਾਰ ਨੇ ਵਰਕ ਪਰਮਿਟਾਂ ਦੀ ਮਿਆਦ ਹੋਰ ਅੱਗੇ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀ ਮੁਸੀਬਤ ਵਿੱਚ ਫਸ ਗਏ ਹਨ, ਹਾਲ ਹੀ ਵਿੱਚ ਲੱਗਭੱਗ 3000 ਤੋਂ ਵੱਧ ਵਿਦਿਆਰਥੀਆਂ ਨੇ ਕੈਨੇਡਾ ਸਰਕਾਰ ਨੂੰ ਇੱਕ ਲਿਖ਼ਤੀ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਹਨਾਂ ਦਾ ਵਰਕ ਪਰਮਿਟ ਘੱਟੋ ਘੱਟ 18 ਮਹੀਨਿਆਂ ਤੱਕ ਵਧਾਇਆ ਜਾਵੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦਾ ਵਰਕ ਪਰਮਿਟ ਵਧਾਇਆ ਨਾ ਗਿਆ ਤਾਂ ਉਹਨਾਂ ਨੂੰ ਆਪਣੇ ਮੁਲਕ ਵਾਪਸ ਜਾ ਕੇ ਨਵੇਂ ਤਰੀਕੇ ਨਾਲ ਜ਼ਿੰਦਗੀ ਸ਼ੁਰੂ ਕਰਨੀ ਪਵੇਗੀ। ਇਹ ਅੰਤਰਰਾਸ਼ਟਰੀ ਵਿਦਿਆਰਥੀ ਜਿਨਾਂ ਦੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਇਸੇ ਸਾਲ ਖਤਮ ਹੋ ਰਹੇ ਹਨ ਉਹ ਫੈਡਰਲ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੂੰ ਵਰਕ ਪਰਮਿਟ ਦੀ ਮਿਆਦ ਵਧਾਉਣ ਸਬੰਧੀ ਮਿਲ ਵੀ ਚੁੱਕੇ ਹਨ। ਸਾਲ 2020 ‘ਚ ਸਟੱਡੀ ਵੀਜ਼ਾ ‘ਤੇ ਕੈਨੇਡਾ ਆਏ ਇਹਨਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੋਵਿਡ ਦੇ ਦੌਰਾਨ ਪੈਦਾ ਹੋਏ ਹਾਲਾਤਾਂ ਕਾਰਨ ਉਹਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਕੋਵਿਡ ਮਹਾਂਮਾਰੀ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਕਾਰਨ ਮਜ਼ਦੂਰਾਂ ਦੀ ਘਾਟ ਕਾਰਨ ਵਰਕ ਪਰਮਿਟਾਂ ਦੀ ਮਿਆਦ ਨੂੰ ਦੋ ਵਾਰ ਵਧਾਇਆ ਗਿਆ ਸੀ। ਸਰਕਾਰ ਨੇ ਕਿਹਾ ਕਿ “ਇਸ ਸੁਵਿਧਾ ਨੂੰ ਹੋਰ ਅੱਗੇ ਨਹੀਂ ਵਧਾਇਆ ਜਾਵੇਗਾ”, ਜਿਸ ਤੋਂ ਬਾਅਦ ਵੱਡੀ ਗਿਣਤੀ ਅੰਤਰਰਾਸ਼ਟਰੀ ਵਿਦਿਆਰਥੀ ਪਰੇਸ਼ਾਨੀ ਵਿੱਚ ਫਸ ਸਕਦੇ ਹਨ।

Leave a Reply

Your email address will not be published. Required fields are marked *

error: Content is protected !!