Skip to main content

Gee 98News

ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ,18 ਜਨਵਰੀ- ਪੰਜਾਬ ਦੇ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਪੁਰਾਣੇ ਐਨਡੀਪੀਐਸ ਐਕਟ ਵਿੱਚ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਖਹਿਰਾ ਦੇ ਖ਼ਿਲਾਫ਼ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰ ਦਿੱਤੀ ਅਤੇ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ।

error: Content is protected !!