Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਡੀਜੀਪੀ ਨੂੰ ਹਾਈਕੋਰਟ ਨੇ ਕੀਤਾ ਤਲਬ…ਮੁੱਦਾ ਥਾਣਿਆਂ ‘ਚ ਸੀਸੀਟੀਵੀ ਕੈਮਰਿਆਂ ਦਾ

Nirmal Pandori by Nirmal Pandori
01/23/2024
in ਪੰਜਾਬ
Reading Time: 1 min read
A A
0
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜਨਵਰੀ-ਪੰਜਾਬ ਦੀ ਭਗਵੰਤ ਮਾਨ ਸਰਕਾਰ ਹਾਈਕੋਰਟ ‘ਚ ਪੰਜਾਬ ਦੇ ਸਾਰੇ ਪੁਲਿਸ ਥਾਣਿਆਂ ‘ਚ ਸੀਸੀਟੀਵੀ ਨੂੰ ਲੈ ਕੇ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕਰਕੇ ਸਾਰੇ ਪੁਲਿਸ ਦਫ਼ਤਰਾਂ ‘ਚ ਸੀਸੀਟੀਵੀਜ਼ ਦੀ ਜਾਣਕਾਰੀ ਮੰਗੀ ਹੈ। ਐਨਡੀਪੀਐਸ ਮਾਮਲੇ ਦੇ ਇੱਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਪੰਜਾਬ ਦੇ ਸਾਰੇ ਥਾਣਿਆਂ, ਪੁਲਿਸ ਚੌਕੀਆਂ ਅਤੇ ਸੀਆਈਏ ਦਫ਼ਤਰਾਂ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਬਾਰੇ ਜਾਣਕਾਰੀ ਮੰਗੀ ਹੈ। ਸੁਣਵਾਈ ਦੌਰਾਨ ਡੀਜੀਪੀ ਨੂੰ ਤਲਬ ਕਰਦਿਆਂ ਹਾਈਕੋਰਟ ਨੇ ਪੁੱਛਿਆ ਕੀ ਥਾਣਿਆਂ ਦੇ ਸਾਰੇ ਐਂਟਰੀ, ਐਗਜ਼ਿਟ, ਮੇਨ ਗੇਟ, ਰਿਸੈਪਸ਼ਨ ਏਰੀਆ, ਗਲਿਆਰਾ, ਤਾਲਾਬੰਦੀ, ਪੁਲਿਸ ਮੁਲਾਜ਼ਮਾਂ ਦੇ ਬੈਠਣ ਵਾਲੇ ਸਥਾਨ ਅਤੇ ਖੁੱਲ੍ਹੇ ਸਥਾਨਾਂ ‘ਤੇ ਸੀਸੀਟੀਵੀ ਲਗਾਏ ਗਏ ਹਨ ਜਾਂ ਨਹੀਂ ? ਕੀ ਇਹ ਸਾਰੇ ਸੀਸੀਟੀਵੀ ਨਾਈਟ ਵਿਜ਼ਨ ਅਤੇ ਆਡੀਓ ਰਿਕਾਰਡਿੰਗ ਦੇ ਸਮਰੱਥ ਹਨ ਜਾਂ ਨਹੀਂ ? ਕੀ ਉਨ੍ਹਾਂ ਦੀ ਰਿਕਾਰਡਿੰਗ ਨੂੰ 18 ਮਹੀਨਿਆਂ ਤੱਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਨਹੀਂ ? ਕੀ ਉਹਨਾਂ ਦੀਆਂ ਰਿਕਾਰਡਿੰਗਾਂ ਨੂੰ ਸੁਰੱਖਿਅਤ ਕਰਨ ਲਈ ਕੋਈ ਕੇਂਦਰੀ ਸਰਵਰ ਹੈ ਜਾਂ ਨਹੀਂ ? ਇਨ੍ਹਾਂ ਸਾਰੀਆਂ ਥਾਵਾਂ ‘ਤੇ ਲਗਾਏ ਗਏ ਸੀ.ਸੀ.ਟੀ.ਵੀ. ਦੀ ਖਰਾਬੀ ਬਾਰੇ ਕਿੰਨੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਉਨ੍ਹਾਂ ਨੂੰ ਠੀਕ ਕਰਨ ਲਈ ਕੀ ਵਿਧੀ ਹੈ ?
ਕੀ ਇਨ੍ਹਾਂ ਦੀ ਸਮੇਂ-ਸਮੇਂ ‘ਤੇ ਸਾਂਭ-ਸੰਭਾਲ ਕੀਤੀ ਜਾਂਦੀ ਹੈ ਜਾਂ ਨਹੀਂ ? ਇਨ੍ਹਾਂ ਸਵਾਲਾਂ ਦੇ ਜਵਾਬ ਲਈ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ ਅਤੇ ਇਹ ਸਾਰੀ ਜਾਣਕਾਰੀ 29 ਫਰਵਰੀ ਤੱਕ ਹਾਈ ਕੋਰਟ ਨੂੰ ਦੇਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਇੱਕ ਵਿਅਕਤੀ ਅਤੇ ਔਰਤ ਨੂੰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਹਾਈਕੋਰਟ ਤੋਂ ਜ਼ਮਾਨਤ ਮੰਗਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਗਲਤ ਫਸਾਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਸ਼ਿਕਾਇਤ ਨੂੰ ਲੈ ਕੇ ਥਾਣੇ ਗਏ ਸੀ, ਪਰ ਉਨ੍ਹਾਂ ਨੂੰ ਕਿਸੇ ਹੋਰ ਥਾਂ ਤੋਂ ਗ੍ਰਿਫਤਾਰ ਕੀਤਾ ਦੱਸਿਆ ਗਿਆ। ਇਸ ਸਬੰਧ ‘ਚ ਸਾਰਾ ਕੁੱਝ ਥਾਣੇ ਦੇ ਸੀਸੀਟੀਵੀ ਵਿੱਚ ਕੈਦ ਅਤੇ ਉਸ ਦੀ ਜਾਂਚ ਕੀਤੀ ਜਾ ਸਕਦੀ ਹੈ ਪਰ ਬਾਅਦ ਵਿੱਚ ਪਤਾ ਲੱਗਿਆ ਕਿ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਉਸ ਦਿਨ ਦੀ ਸੀਸੀਟੀਵੀ ਫੁਟੇਜ਼ ਸੁਰੱਖਿਅਤ ਨਹੀਂ ਕੀਤੀ ਗਈ। ਇਸ ‘ਤੇ ਹੁਣ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਦੇ ਡੀਜੀਪੀ ਤੋਂ ਇਹ ਸਾਰੀ ਜਾਣਕਾਰੀ ਮੰਗੀ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਧਿਆਨ ਦੇਵੋ…ਸਰਕਾਰੀ ਬੱਸਾਂ ‘ਚ ਸਫਰ ਕਰ ਰਹੇ ਹੋ…ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੇ ਪਾ ਦਿੱਤਾ ਸੰਘਰਸ਼ੀ ਗੇਅਰ

Next Post

10 ਹਜ਼ਾਰ ਤਾਂ ਕੀ ਸਗੋਂ 10 ਕਰੋੜ ਵਿੱਚ ਵੀ ਨਹੀਂ ਵਿਕਾਂਗਾ-ਭਾਨਾ ਸਿੱਧੂ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਭਾਨਾ ਸਿੱਧੂ ‘ਤੇ ਲੁਧਿਆਣਾ ਵਿਖੇ ਇਕ ਮਹਿਲਾ ਏਜੰਟ ਨੇ ਕਰਵਾਇਆ ਮਾਮਲਾ ਦਰਜ

10 ਹਜ਼ਾਰ ਤਾਂ ਕੀ ਸਗੋਂ 10 ਕਰੋੜ ਵਿੱਚ ਵੀ ਨਹੀਂ ਵਿਕਾਂਗਾ-ਭਾਨਾ ਸਿੱਧੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend