Gee 98News

ਕੈਬਨਿਟ ਮੀਟਿੰਗ : ਕੱਟੇ ਗਏ ਰਾਸ਼ਨ ਕਾਰਡ ਬਹਾਲ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਅਤੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਫੈਸਲਾ

ਚੰਡੀਗੜ੍ਹ,24 ਜਨਵਰੀ- ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਅੱਜ ਮਹੱਤਵਪੂਰਨ ਫੈਸਲੇ ਕੀਤੇ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਇਹਨਾਂ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਟਾ-ਦਾਲ ਸਕੀਮ ਦੇ ਕਾਰਡਾਂ ਦੀ ਪੜ੍ਹਤਾਲ ਦੌਰਾਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਜਿਹੜੇ ਕਾਰਡ ਕੱਟੇ ਗਏ ਸਨ ਉਹਨਾਂ ਨੂੰ ਵੀ ਅਗਲੀ ਵਾਰ ਤੋਂ ਰਾਸ਼ਨ ਮਿਲੇਗਾ। ਪੰਜਾਬ ‘ਚ ਅਧਿਆਪਕਾਂ ਦੀ ਬਦਲੀਆਂ ਸਬੰਧੀ ਪ੍ਰਕਿਰਿਆ ਨੂੰ ਵੀ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਸੌਖਾ ਕੀਤਾ ਗਿਆ ਹੈ, ਜਿਸ ਤਹਿਤ ਹੁਣ ਜੇਕਰ ਕੋਈ ਅਧਿਆਪਕ ਬਦਲੀ ਕਰਵਾਉਣਾ ਚਾਹੇਗਾ ਤਾਂ ਬਦਲੀਆਂ ਦਾ ਪੋਰਟਲ ਸਾਰਾ ਸਾਲ ਖੁੱਲ੍ਹਾ ਰਹੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜੇਕਰ ਕੋਈ ਅਧਿਆਪਕ ਆਪਣੇ ਘਰ ਦੇ ਨੇੜੇ ਸਕੂਲ ਵਿੱਚ ਬਦਲੀ ਕਰਵਾਉਣੀ ਚਾਹੁੰਦਾ ਹੈ ਤਾਂ ਉਹ ਕਰਵਾ ਸਕਦਾ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਇਹ ਵੀ ਪਾਸ ਕੀਤਾ ਗਿਆ ਕਿ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਪ੍ਰਤੀ ਮਹੀਨਾ 6000 ਪੈਨਸ਼ਨ ਤੋਂ ਵਧਾ ਕੇ 10 ਹਜ਼ਾਰ ਪੈਨਸ਼ਨ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਚੇਅਰਮੈਨ ਲਈ ਸੇਵਾ ਮੁਕਤ ਆਈਪੀਐਸ ਅਫਸਰ ਜਤਿੰਦਰ ਸਿੰਘ ਔਲਖ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ । ਮੁੱਖ ਮੰਤਰੀ ਨੇ ਦੱਸਿਆ ਕਿ ਕੈਬਨਿਟ ਵਿੱਚ ਉਹਨਾਂ ਦੇ ਨਾਮ ਦੀ ਫਾਈਲ ਕਲੀਅਰ ਕਰਕੇ ਮਾਨਯੋਗ ਗਵਰਨਰ ਨੂੰ ਭੇਜੀ ਗਈ ਹੈ।

error: Content is protected !!