Gee 98News

ਚੰਡੀਗੜ, 25 ਜਨਵਰੀ (ਨਿਰਮਲ ਸਿੰਘ ਪੰਡੋਰੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਾਂ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਾਂ ਤੋਂ ਡੀ.ਈ.ਓ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ‘ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਾਂ ਨੂੰ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ‘ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਵਾਂ ਨੂੰ ਤਰੱਕੀ ਲਈ ਸਹਿਮਤੀ ਦਿੱਤੀ ਗਈ ਸੀ, ਉਹਨਾਂ ਨਾਵਾਂ ‘ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ‘ਤੇ ਯੋਗ ਮੁਲਾਜ਼ਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ ।

Leave a Reply

Your email address will not be published. Required fields are marked *

error: Content is protected !!