Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਨਵੀਂ ਸੜਕ ਸੁਰੱਖਿਆ ਫੋਰਸ ਤਿਆਰ ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

Nirmal Pandori by Nirmal Pandori
01/27/2024
in ਪੰਜਾਬ
Reading Time: 1 min read
A A
0
ਪੰਜਾਬ ਨਵੀਂ ਸੜਕ ਸੁਰੱਖਿਆ ਫੋਰਸ ਤਿਆਰ ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹੁਣ ਸੂਬੇ ‘ਚ ਟਰੈਫਿਕ ਨਿਯਮ ਸਖ਼ਤ ਹੋਣਗੇ-ਭਗਵੰਤ ਮਾਨ
ਜਲੰਧਰ,27 ਜਨਵਰੀ (Gee98 news service)-ਪੰਜਾਬ ‘ਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਨੂੰ ਠੱਲ੍ਹ ਪਾਉਣ ਵਾਸਤੇ ਹੁਣ ਪੰਜਾਬ ਪੁਲਿਸ ਤੋਂ ਵੱਖਰੇ ਤੌਰ ‘ਤੇ ਸੜਕ ਸੁਰੱਖਿਆ ਫੋਰਸ ਕੰਮ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀਏਪੀ ਗਰਾਊਂਡ ਤੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਅਤੇ 144 ਅਤਿ ਆਧੁਨਿਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੂਬੇ ‘ਚ ਸੜਕੀ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਇਹ ਨਵੀਂ ਪੁਲਿਸ ਬਣਾਈ ਗਈ ਹੈ। ਜਾਣਕਾਰੀ ਅਨੁਸਾਰ ਇਹਨਾਂ ਵਾਹਨਾਂ ਲਈ 5 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਹ ਵਾਹਨ ਅਤਿ-ਆਧੁਨਿਕ ਤਕਨੀਕ ਨਾਲ ਲੈਸ ਹਨ ਜੋ ਸੜਕ ‘ਤੇ ਪੈਟਰੋਲਿੰਗ ਕਰਨਗੇ। ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਦੀ ਵਰਦੀ ਵੀ ਸਪੈਸ਼ਲ ਤਿਆਰ ਕੀਤੀ ਗਈ ਹੈ। ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁੱਜਣਗੇ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਉਣਗੇ। ਸੜਕ ਸੁਰੱਖਿਆ ਫੋਰਸ ਲਾਂਚ ਕਰਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਦਮ ਬਹੁਤ ਸਮਾਂ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ ਕਿਉਂਕਿ ਪਤਾ ਨਹੀਂ ਸੜਕ ਹਾਦਸਿਆਂ ਵਿੱਚ ਕਿੰਨੇ ਕੁ ਲੋਕਾਂ ਦੀ ਮੌਤ ਸਿਰਫ਼ ਇਸ ਕਰਕੇ ਹੋ ਜਾਂਦੀ ਹੈ ਕਿ ਜਖ਼ਮੀਆਂ ਨੂੰ ਸਮੇਂ ਸਿਰ ਮਦਦ ਨਹੀਂ ਮਿਲ ਪਾਉਂਦੀ। ਮੁੱਖ ਮੰਤਰੀ ਨੇ ਯਾਦ ਕੀਤਾ ਕਿ ਗਿਆਨੀ ਜੈਲ ਸਿੰਘ, ਜਸਪਾਲ ਸਿੰਘ ਭੱਟੀ ਅਤੇ ਪਾਇਲਟ ਵਰਗੇ ਕਾਂਗਰਸ ਦੇ ਦਿੱਗਜ਼ ਲੀਡਰ ਵੀ ਇਨ੍ਹਾਂ ਸੜਕ ਹਾਦਸਿਆਂ ਕਾਰਨ ਹੀ ਇਸ ਸੰਸਾਰ ਤੋਂ ਗਏ ਸਨ ਪਰ ਸਰਕਾਰ ਨੇ ਇਹਨਾਂ ਹਾਦਸਿਆਂ ਨੂੰ ਕਾਬੂ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਚੰਡੀਗੜ੍ਹ ਵਿੱਚ ਲੋਕ ਦਾਖਿਲ ਹੁੰਦੇ ਹਨ ਤਾਂ ਉੱਥੇ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲੱਗ ਜਾਂਦੇ ਹਨ ਕਿਉਂਕਿ ਉੱਥੇ ਨਿਯਮ ਜ਼ਿਆਦਾ ਸਖ਼ਤ ਹਨ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਹੁਣ ਲੋਕ ਸੜਕਾਂ ‘ਤੇ ਸਟੰਟ ਕਰਨ ਤੋਂ ਬਚਾਅ ਕਰਨ ਕਿਉਂਕਿ ਹੁਣ ਪੰਜਾਬ ਵਿੱਚ ਵੀ ਸਖ਼ਤਾਈ ਹੋਣ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਭਿਆਨਕ ਅੱਗ,5 ਨੌਜਵਾਨ ਜ਼ਿੰਦਾ ਜਲੇ

Next Post

ਨਿਤੀਸ਼ ਤੇ ਲਾਲੂ ਯਾਦਵ : ਟੁੱਟ ਗਈ ਤੜੱਕ ਕਰਕੇ….!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਨਿਤੀਸ਼ ਤੇ ਲਾਲੂ ਯਾਦਵ : ਟੁੱਟ ਗਈ ਤੜੱਕ ਕਰਕੇ….!

ਨਿਤੀਸ਼ ਤੇ ਲਾਲੂ ਯਾਦਵ : ਟੁੱਟ ਗਈ ਤੜੱਕ ਕਰਕੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend