Gee 98News

500 ਵਰਗ ਗਜ ਤੱਕ ਦੇ ਮਕਾਨਾਂ ਦੇ ਨਕਸ਼ੇ ਲਈ ਪੰਜਾਬ ਸਰਕਾਰ ਦੀ ਸ਼ਹਿਰੀਆਂ ਨੂੰ ਵੱਡੀ ਰਾਹਤ…ਪੜ੍ਹੋ ਖ਼ਬਰ

ਚੰਡੀਗੜ੍ਹ,29 ਜਨਵਰੀ- (Gee98 news service)-ਸ਼ਹਿਰੀ ਖੇਤਰ ਵਿੱਚ ਮਕਾਨ ਬਣਾਉਣ ਸਬੰਧੀ ਨਕਸ਼ੇ ਪਾਸ ਕਰਨ ਦੇ ਨਿਯਮਾਂ ‘ਚ ਸੋਧ ਕਰਕੇ ਪੰਜਾਬ ਸਰਕਾਰ ਸੂਬੇ ਦੇ ਵਾਸੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਤਹਿਤ ਹੁਣ 500 ਵਰਗ ਗਜ ਤੱਕ ਦੇ ਰਿਹਾਇਸ਼ੀ ਮਕਾਨਾਂ ਲਈ ਨਕਸ਼ੇ ਪਾਸ ਕਰਵਾਉਣ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਸਗੋਂ ਹੁਣ ਇਸ ਸਬੰਧੀ ਸਵੈ ਤਸਦੀਕ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਇਸ ਸਬੰਧੀ ਪਹਿਲੇ ਨਿਯਮਾਂ ਵਿੱਚ ਸੋਧ ਵੀ ਕਰ ਦਿੱਤੀ ਹੈ। ਨਵੇਂ ਨਿਯਮਾਂ ਤਹਿਤ ਨਕਸ਼ਾ ਕਿਸੇ ਅਧਿਕਾਰੀ/ਕਰਮਚਾਰੀ ਨੂੰ ਭੇਜਣ ਦੀ ਬਜਾਏ ਸਿੱਧੇ ਤੌਰ ‘ਤੇ ਆਰਕੀਟੈਕਟਾਂ ਵੱਲੋਂ ਹੀ ਮਨਜ਼ੂਰੀ ਦਿੱਤੀ ਜਾਵੇਗੀ। ਇਸ ਸਬੰਧੀ ਮਾਲਕ ਤੇ ਆਰਕੀਟੈਕਟਾਂ ਵੱਲੋਂ ਦਿੱਤੇ ਜਾਣ ਵਾਲੇ ਸਵੈ ਘੋਸ਼ਣਾ ਪੱਤਰ ‘ਚ ਕੁਝ ਸ਼ਰਤਾਂ ਵੀ ਦਰਜ ਕੀਤੀਆਂ ਗਈਆਂ ਹਨ। ‌ ਸਵੈ ਘੋਸ਼ਣਾ ਪੱਤਰ ਦੇਣ ਵਾਲਿਆਂ ਨੂੰ ਇਹ ਤਸਦੀਕ ਕਰਨਾ ਹੋਵੇਗਾ ਕਿ ਸਬੰਧਿਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਜੋ ਦਸਤਾਵੇਜ਼ ਅਪਲੋਡ ਕੀਤੇ ਗਏ ਹਨ ਉਹ ਨਿਯਮਾਂ ਦੇ ਮੁਤਾਬਕ ਹੀ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਦੇ ਇਹਨਾਂ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

error: Content is protected !!