Skip to main content

Gee 98News

ਰਾਜ ਸਭਾ ਦੀਆਂ 56 ਸੀਟਾਂ ਲਈ ਵੋਟਾਂ ਪੈਣ ਦੀ ਤਾਰੀਕ ਦਾ ਐਲਾਨ

ਚੰਡੀਗੜ੍ਹ,29 ਜਨਵਰੀ-ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ 15 ਰਾਜਾਂ ਦੀਆਂ ਖਾਲੀ ਹੋ ਰਹੀਆਂ 56 ਰਾਜ ਸਭਾ ਮੈਂਬਰਾਂ ਦੀਆਂ ਸੀਟਾਂ ‘ਤੇ ਵੋਟਾਂ ਪੈਣ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 13 ਰਾਜਾਂ ਦੇ 50 ਰਾਜਸਭਾ ਮੈਂਬਰਾਂ ਦਾ ਕਾਰਜਕਾਲ 2 ਅਪ੍ਰੈਲ ਨੂੰ ਪੂਰਾ ਹੋ ਰਿਹਾ ਹੈ ਜਦੋਂ ਕਿ ਦੋ ਰਾਜਾਂ ਦੇ ਛੇ ਮੈਂਬਰ ਤਿੰਨ ਅਪ੍ਰੈਲ ਨੂੰ ਆਪਣਾ ਕਾਰਜਕਾਲ ਪੂਰਾ ਕਰ ਰਹੇ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਕਰਨਾਟਕ, ਉੱਤਰਾਖੰਡ, ਛੱਤੀਸਗੜ੍ਹ, ਉੜੀਸਾ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ ਖਾਲੀ ਹੋ ਰਹੀਆਂ ਰਾਜ ਸਭਾ ਦੀਆਂ ਇਹਨਾਂ 56 ਸੀਟਾਂ ‘ਤੇ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਦੱਸ ਦੇਈਏ ਕਿ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ, ਰਾਜ ਵਿਧਾਨ ਸਭਾਵਾਂ ਦੇ ਚੁਣੇ ਹੋਏ ਮੈਂਬਰਾਂ ਦੁਆਰਾ ਅਸਿੱਧੇ ਤੌਰ ‘ਤੇ ਚੁਣੇ ਜਾਂਦੇ ਹਨ।

error: Content is protected !!