Gee 98News

ਚੰਡੀਗੜ੍ਹ,4 ਫਰਵਰੀ, Gee98 news service
ਪੰਜਾਬ ਦੇ 11 ਕੌਮਾਂਤਰੀ ਖਿਡਾਰੀਆਂ ਨੂੰ ਪੀਪੀਐਸ ਅਤੇ ਪੀਸੀਐਸ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੇ ਇਨ੍ਹਾਂ 11 ਕੌਮਾਂਤਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਸ਼ਵ ਭਰ ‘ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਇਹਨਾਂ ਖਿਡਾਰੀਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ, ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) ‘ਚ ਸੇਵਾਵਾਂ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਇਹਨਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਸਮਾਗਮ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!