Gee 98News

ਕੈਪਟਨ ਨੇ ਕੀਤਾ ਗੰਨਾ ਕਾਸ਼ਤਕਾਰਾਂ ਨੂੰ ਸੰਤੁਸ਼ਟ

ਚੰਡੀਗੜ,24 ਅਗਸਤ (ਜੀ98 ਨਿਊਜ਼) : ਪੰਜਾਬ ਸਰਕਾਰ ਨੇ ਗੰਨੇ ਦੀ ਫਸਲ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਮਿਥ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਗੰਨਾ ਕਾਸ਼ਤਕਾਰਾਂ ਵਿਚਕਾਰ ਚੰਡੀਗੜ ਵਿਖੇ ਹੋਈ ਮੀਟਿੰਗ ’ਚ ਇਹ ਫੈਸਲਾ ਹੋਇਆ । ਦੱਸਣਯੋਗ ਹੈ ਕਿ ਸਰਕਾਰ ਨੇ ਪਹਿਲਾਂ ਗੰਨੇ ਦੇ ਰੇਟ ’ਚ ਪ੍ਰਤੀ ਕੁਇੰਟਲ 15 ਰੁਪਏ ਵਾਧਾ ਕੀਤਾ ਸੀ ਅਤੇ ਅੱਜ ਦੀ ਮੀਟਿੰਗ ’ਚ 20 ਰੁਪਏ ਹੋਰ ਵਧਾ ਕੇ ਕੁੱਲ 360 ਰੁਪਏ ਪ੍ਰਤੀ ਕੁਇੰਟਲ ਰੇਟ ਗੰਨਾ ਕਾਸ਼ਤਕਾਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਫੈਸਲੇ ’ਤੇ ਪਿਛਲੇ ਕੁਝ ਦਿਨਾਂ ਤੋਂ ਸੰਘਰਸ਼ ਕਰ ਰਹੇ ਗੰਨਾ ਕਾਸ਼ਤਕਾਰਾਂ ਨੇ ਸੰਤੁਸ਼ਟੀ ਜ਼ਾਹਿਰ ਕੀਤੀ।

error: Content is protected !!