Skip to main content

Gee 98News

ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਸਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਚੋਣ ਅਧਿਕਾਰੀ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

ਚੰਡੀਗੜ੍ਹ,5 ਫਰਵਰੀ, Gee98 news service
ਚੰਡੀਗੜ੍ਹ ਮੇਅਰ ਚੋਣਾਂ ਸੰਬੰਧੀ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ‌ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ਸਪੱਸ਼ਟ ਹੈ ਕਿ ਉਹਨਾਂ ਨੇ ਬੇਲੈਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ। ਕੀ ਉਹ ਇਸ ਤਰ੍ਹਾਂ ਹੀ ਚੋਣ ਆਯੋਜਿਤ ਕਰਵਾਉਂਦੇ ਹਨ ? ਇਹ ਲੋਕਤੰਤਰ ਦਾ ਮਜ਼ਾਕ ਹੈ, ਇਹ ਲੋਕਤੰਤਰ ਦੀ ਹੱਤਿਆ ਹੈ, ਇਸ ਅਫ਼ਸਰ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੋਰਟ ਨੇ ਹੁਕਮ ਦਿੱਤਾ ਕਿ ਮੇਅਰ ਚੋਣਾਂ ਨਾਲ ਸੰਬੰਧਿਤ ਪੂਰੇ ਰਿਕਾਰਡ ਨੂੰ ਜ਼ਬਤ ਕਰਕੇ ਪੰਜਾਬ ਦੇ ਹਰਿਆਣਾ ਹਾਈਕੋਰਟ ਰਜਿਸਟਰਾਰ ਜਨਰਲ ਦੇ ਕੋਲ ਰੱਖਿਆ ਜਾਵੇ ਤੇ ਬੈਲੇਟ ਪੇਪਰ ਅਤੇ ਵੀਡੀਓਗ੍ਰਾਫੀ ਨੂੰ ਸੰਭਾਲ ਕੇ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੀ ਅਗਲੀ ਬੈਠਕ ‘ਤੇ ਵੀ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਚੋਣ ਅਧਿਕਾਰੀ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ ਕਿ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਦੁਬਾਰਾ ਚੋਣਾਂ ਕਰਵਾਈਆਂ ਜਾਣ ਪ੍ਰੰਤੂ ਹਾਈਕੋਰਟ ਤੋਂ ਕੁਲਦੀਪ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਇਸ ਮਾਮਲੇ ਵਿੱਚ ਚੋਣ ਅਧਿਕਾਰੀ ਦੀ ਭੂਮਿਕਾ ‘ਤੇ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ ਤੋਂ ਬਾਅਦ ਭਾਜਪਾ ਦੀ ਚਿੰਤਾ ਵਧਣੀ ਅਤੇ ਚੋਣ ਅਧਿਕਾਰੀ ਨੂੰ ਪਸੀਨਾ ਆਉਣਾ ਸੁਭਾਵਿਕ ਹੀ ਹੈ।

error: Content is protected !!