Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਲੋਕ ਸਭਾ ਹਲਕੇ ਤੋਂ “ਆਪ” ਦੀ ਅੱਖ ਮੀਤ ਹੇਅਰ ‘ਤੇ… ਕੈਬਨਿਟ ਮੰਤਰੀ ਦੇ ਖ਼ੇਮੇ ‘ਚ ਵੀ ਹਲਚਲ ਤੇਜ਼..!

Nirmal Pandori by Nirmal Pandori
02/07/2024
in ਪੰਜਾਬ
Reading Time: 1 min read
A A
0
ਸੰਗਰੂਰ ਲੋਕ ਸਭਾ ਹਲਕੇ ਤੋਂ “ਆਪ” ਦੀ ਅੱਖ ਮੀਤ ਹੇਅਰ ‘ਤੇ… ਕੈਬਨਿਟ ਮੰਤਰੀ ਦੇ ਖ਼ੇਮੇ ‘ਚ ਵੀ ਹਲਚਲ ਤੇਜ਼..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਫਰਵਰੀ (ਨਿਰਮਲ ਸਿੰਘ ਪੰਡੋਰੀ)-ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲੋਕ ਸਭਾ ਹਲਕਾ ਸੰਗਰੂਰ ਤੋਂ ਅਗਲੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ, ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਇਸ ਚਰਚਾ ਨੇ ਮੀਤ ਹੇਅਰ ਦੇ ਖ਼ੇਮੇ ‘ਚ ਹਲਚਲ ਤੇਜ਼ ਕਰ ਦਿੱਤੀ ਹੈ। ਚਰਚਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪੰਜ ਲੋਕ ਸਭਾ ਹਲਕਿਆਂ ਬਠਿੰਡਾ, ਫਰੀਦਕੋਟ, ਸੰਗਰੂਰ, ਪਟਿਆਲਾ ਤੇ ਅੰਮ੍ਰਿਤਸਰ ਤੋਂ ਮੌਜੂਦਾ ਕੈਬਨਿਟ ਮੰਤਰੀਆਂ ਨੂੰ ਉਮੀਦਵਾਰ ਬਣਾ ਰਹੀ ਹੈ। ਪਾਰਟੀ ਵੱਲੋਂ ਅਜਿਹਾ ਜੇਤੂ ਚਿਹਰਿਆਂ ਦੀ ਚੋਣ ਦੇ ਸੰਦਰਭ ਵਿੱਚ ਕੀਤਾ ਜਾ ਰਿਹਾ ਹੈ। ਇਹਨਾਂ ਪੰਜ ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹਲਕਾ ਸੰਗਰੂਰ ਦਾ ਵੀ ਹੈ ਜਿੱਥੋਂ ਕੈਬਨਿਟ ਮੰਤਰੀ ਨੂੰ ਚੋਣ ਲੜਾਉਣ ਦੇ ਚਰਚੇ ਜ਼ੋਰਾਂ ‘ਤੇ ਹਨ। ਹਲਕਾ ਸੰਗਰੂਰ ਅਧੀਨ ਤਿੰਨ ਕੈਬਨਟ ਮੰਤਰੀਆਂ ਵਿੱਚੋਂ ਪਾਰਟੀ ਦੀ ਅੱਖ ਗੁਰਮੀਤ ਸਿੰਘ ਮੀਤ ਹੇਅਰ ‘ਤੇ ਹੈ। ਕੈਬਨਿਟ ਮੰਤਰੀ ਮੀਤ ਹੇਅਰ ਦੇ ਅੰਗ-ਸੰਗ ਰਹਿਣ ਵਾਲੇ ਇੱਕ ਸਥਾਨਕ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਇਹ ਮੰਨਿਆ ਕਿ ਪਾਰਟੀ ਮੀਤ ਹੇਅਰ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਾਉਣ ‘ਤੇ ਵਿਚਾਰ ਕਰ ਰਹੀ ਹੈ ਅਤੇ ਇਹ ਵਿਚਾਰ ਅਸਲੀਅਤ ਦਾ ਰੂਪ ਵੀ ਧਾਰਨ ਕਰ ਸਕਦਾ ਹੈ ਭਾਵ ਕਿ ਮੀਤ ਹੇਅਰ ਦੇ ਗਰੁੱਪ ਦੇ ਭਰੋਸੇਯੋਗ ਸਾਥੀ ਨੇ ਖ਼ੁਦ ਇਹ ਮੰਨਿਆ ਹੈ ਕਿ ਮੀਤ ਹੇਅਰ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਦੂਜੇ ਪਾਸੇ ਇੱਕ ਚਰਚਾ ਇਹ ਵੀ ਹੋ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਮੀਤ ਹੇਅਰ ਨੂੰ ਲੋਕ ਸਭਾ ਦੀ ਚੋਣ ਲੜਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਇਸ ਦਿਲਚਸਪੀ ਦੇ “ਪਿਛਲਾ” ਕਾਰਨ ਰਾਜਨੀਤੀ ਦੀ ਸੂਝ ਬੂਝ ਰੱਖਣ ਵਾਲੇ ਅਤੇ ਮੀਤ ਹੇਅਰ ਦੇ ‘ਸਿਆਸੀ ਸਿਪਾਹੀ’ ਬਾਖ਼ੂਬੀ ਜਾਣਦੇ ਹਨ ਇਸ ਲਈ ਚਰਚਾ ਇਹ ਵੀ ਹੈ ਕਿ ਮੀਤ ਹੇਅਰ ਦੇ ਨੇੜਲੇ ਸਾਥੀ ਲੋਕ ਸਭਾ ਦੀ ਚੋਣ ਨਾ ਲੜਨ ਦੇ ਚਾਹਵਾਨ ਹਨ। ਇਸ ਸਬੰਧੀ ਗੱਲਬਾਤ ਕਰਨ ‘ਤੇ ਮੀਤ ਹੇਅਰ ਦੇ ਇੱਕ ਨੇੜਲੇ ਸਾਥੀ ਨੇ ਕਿਹਾ ਕਿ ਮੀਤ ਹੇਅਰ ਪੰਜਾਬ ਦੀ ਰਾਜਨੀਤੀ ਦਾ “ਫਿੱਟ ਚਿਹਰਾ” ਹਨ ਇਸ ਲਈ ਉਹਨਾਂ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਹੀ ਵਿਚਰਨਾ ਚਾਹੀਦਾ ਹੈ। ਦੂਜੇ ਪਾਸੇ ਚਰਚਾ ਇਹ ਵੀ ਹੈ ਕਿ ਭਾਜਪਾ ਵੱਲੋਂ ਹਿੰਦੂ ਵੋਟ ਬੈਂਕ ਨੂੰ ਕੈਸ਼ ਕਰਨ ਦੀ ਰਣਨੀਤੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਹਿੰਦੂ ਚਿਹਰਾ ਅਮਨ ਅਰੋੜਾ ਨੂੰ ਵੀ ਮੈਦਾਨ ਵਿੱਚ ਉਤਾਰ ਸਕਦੀ ਹੈ ਪ੍ਰੰਤੂ ਲੋਕ ਸਭਾ ਹਲਕਾ ਸੰਗਰੂਰ ਅੰਦਰ ‘ਆਪ’ ਦੀ ਇਹ ਰਣਨੀਤੀ ਬਹੁਤੀ ਕਾਰਗਰ ਨਹੀਂ ਹੋਵੇਗੀ ਕਿਉਂਕਿ ਸੰਗਰੂਰ ਹਲਕਾ ਜ਼ਿਆਦਾਤਰ ਪੇਂਡੂ ਖੇਤਰ ਨਾਲ ਸੰਬੰਧਿਤ ਹੈ, ਇਸ ਲਈ ਇਹ ਜ਼ਿਆਦਾ ਸੰਭਾਵਨਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੇ ਮੌਜੂਦਾ ਕੈਬਨਿਟ ਮੰਤਰੀਆਂ ਨੂੰ ਉਕਤ ਹਲਕਿਆਂ ਤੋਂ ਚੋਣ ਲੜਾਉਣ ਦੀ ਰਣਨੀਤੀ ਨੂੰ ਅਮਲ ਰੂਪ ਦਿੰਦੀ ਹੈ ਤਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਦੀ ਉਮੀਦਵਾਰੀ ਦੀ ਜ਼ਿਆਦਾ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਕਾਰ ਡੀਲਰ ਨੇ ਵਿਜੀਲੈਂਸ ਨੂੰ ਚੁਕਵਾ ਦਿੱਤਾ CIA ਬਰਨਾਲਾ ਦਾ ਸਬ ਇੰਸਪੈਕਟਰ,15000 ਨਾਲ ਰੰਗੇ ਸੀ ਹੱਥ

Next Post

ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend