Skip to main content

Gee 98News

ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 7 ਫਰਵਰੀ (ਨਿਰਮਲ ਸਿੰਘ ਪੰਡੋਰੀ)- ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਕੰਮ ਕੀਤਾ ਜਾਵੇਗਾ ਅਤੇ ਕੰਮਕਾਰ ਲਈ ਦਫਤਰਾਂ ‘ਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

error: Content is protected !!