Skip to main content

Gee 98News

ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਰੋਕ

ਚੰਡੀਗੜ੍ਹ,12 ਫਰਵਰੀ-ਕੁਝ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਦੇ ਮੱਦੇਨਜ਼ਰ ਜਿੱਥੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਅੰਸ਼ਕ ਤੌਰ ‘ਤੇ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ, ਪਟਿਆਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ‌ ਮੁਕਤਸਰ ਜ਼ਿਲ੍ਹੇ ਦੇ ਥਾਣਾ ਕਿਲਿਆਂਵਾਲੀ ਦੇ ਖੇਤਰ ਵਿੱਚ, ਮਾਨਸਾ ਦੇ ਦੋ ਥਾਣਿਆਂ ਸਰਦੂਲਗੜ੍ਹ ਅਤੇ ਬੋਹਾ ਦੇ ਖੇਤਰ ‘ਚ ਅਤੇ ਪਟਿਆਲਾ ਜ਼ਿਲ੍ਹੇ ਦੇ ਕੁਝ ਖੇਤਰਾਂ ‘ਚ ਇੰਟਰਨੈਟ ਸੇਵਾਵਾਂ ‘ਤੇ ਰੋਕ ਲਗਾਉਣ ਦੀ ਖ਼ਬਰ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਰੋਕ 16 ਫਰਵਰੀ ਤੱਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਜਾਣ ਦੇ ਮੱਦੇਨਜ਼ਰ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ ਜਿੱਥੇ ਵੱਡੀਆਂ ਵੱਡੀਆਂ ਸੀਮਿੰਟ ਦੀਆਂ ਸਲੈਬਾਂ ਤੇ ਸੜਕ ‘ਤੇ ਤਾਰਾਂ ਅਤੇ ਕਿੱਲ ਵੀ ਲਗਾ ਦਿੱਤੇ ਗਏ ਹਨ। ‌

error: Content is protected !!