Skip to main content

Gee 98News

ਪਤੀ ਪਤਨੀ ਦੇ ਝਗੜੇ ‘ਚ SHO ਦੇ ਨਾਮ ‘ਤੇ ਪਤਨੀ ਨੂੰ 20000 ਦਾ ਚੂਨਾ ਲਗਾਉਣ ਵਾਲੀ ਮਹਿਲਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ,16 ਫਰਵਰੀ, Gee98 news service
-ਇੱਕ ਪਤੀ ਪਤਨੀ ਦੇ ਝਗੜੇ ਦੀ ਥਾਣੇ ਦਰਖਾਸਤ ਦੀ ਸੁਣਵਾਈ ਦੌਰਾਨ ਪਤਨੀ ਤੋਂ 20 ਹਜ਼ਾਰ ਦੀ ਰਿਸ਼ਵਤ ਲੈਣ ਵਾਲੀ ਇੱਕ ਮਹਿਲਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ ਬਮਿਆਲ ਜ਼ਿਲ੍ਹਾ ਪਠਾਨਕੋਟ ਨੇ ਪਹਿਲਾ 20000 ਦੀ ਰਿਸ਼ਵਤ ਪਤਨੀ ਤੋਂ ਲਈ ਅਤੇ ਫੇਰ ਐਸਐਚਓ ਦੇ ਨਾਮ ‘ਤੇ 20-25 ਹਜ਼ਾਰ ਰੁਪਏ ਹੋਰ ਮੰਗ ਰਹੀ ਸੀ। ਇਸ ਮਾਮਲੇ ਦੀ ਮੁਦਈ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ਣ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮ ਮਨਮੀਤ ਕੌਰ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾਂ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਦੋਸ਼ਣ ਮਨਮੀਤ ਕੌਰ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨਾਲ

error: Content is protected !!