Gee 98News

ਚੰਡੀਗੜ੍ਹ,20 ਫਰਵਰੀ, Gee98 news service
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਸਬੰਧੀ ਅਹਿਮ ਬਿਆਨ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਗੱਠਜੋੜ ਦੇ ਹੱਕ ਵਿੱਚ ਹਨ ਅਤੇ ਉਹਨਾਂ ਨੇ ਭਾਜਪਾ ਆਗੂਆਂ ਨੂੰ ਵੀ ਇਹੋ ਕਿਹਾ ਹੈ ਕਿ ਗੱਠਜੋੜ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਭਾਜਪਾ ਤੇ ਅਕਾਲੀ ਦਲ ਦੇ ਗੱਠਜੋੜ ਦੇ ਹੱਕ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਲੋੜ ਹੈ ਜੇਕਰ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਇਹ ਸਾਰੀਆਂ ਪਾਰਟੀਆਂ ਲਈ ਚੁਣੌਤੀ ਹੋਵੇਗੀ। ਕੈਪਟਨ ਨੇ ਦਾਅਵਾ ਕੀਤਾ ਕਿ ਉਹਨਾਂ ਦੀ ਇਸ ਮਾਮਲੇ ਦੇ ਵਿੱਚ ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਨਾਲ ਵੀ ਗੱਲ ਹੋਈ ਹੈ ਅਤੇ ਉਹ ਇਸ ਗੱਠਜੋੜ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕਰਨਗੇ। ‌

Leave a Reply

Your email address will not be published. Required fields are marked *

error: Content is protected !!