Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਿਸ਼ਨ ਸਿੱਖਿਅਤ‌ : ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ

Nirmal Pandori by Nirmal Pandori
02/20/2024
in ਪੰਜਾਬ
Reading Time: 1 min read
A A
0
ਮਿਸ਼ਨ ਸਿੱਖਿਅਤ‌ : ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਫਰਵਰੀ (ਨਿਰਮਲ ਸਿੰਘ ਪੰਡੋਰੀ)-
ਜ਼ਿਲ੍ਹਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਐਸਸੀਈਆਰਟੀ ਪੰਜਾਬ ਦੀ ਹਦਾਇਤ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ, ਡਾਈਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਡਿਪਟੀ ਡੀਈਓ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੇ ਮੁੱਖੀਆਂ ਅਤੇ ਸਕੂਲ ਨੋਡਲ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ। ਡਾਈਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦਾ ਮੁੱਖ ਮਕਸਦ ਭਾਰਤ ਦੇ ਅਸਿੱਖਿਅਤ ਨਾਗਰਿਕਾਂ ਨੂੰ ਸਿੱਖਿਅਤ ਕਰਨਾ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਅਸਿੱਖਿਅਤ ਵਿਅਕਤੀਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਅੱਖਰ, ਸ਼ਬਦ, ਵਾਕ ਲਿਖਣ, ਪੜ੍ਹਨ ਅਤੇ ਜੋੜ,ਘਟਾਓ, ਵੰਡ, ਗੁਣਾਂ ਆਦਿ ਦੀ ਮੁੱਢਲੀ ਸਿੱਖਿਆ ਦਿੱਤੀ ਗਈ। ਉਹਨਾਂ ਦੱਸਿਆ ਕਿ ਸਤੰਬਰ ਵਿੱਚ ਇਹਨਾਂ ਦੀ ਪ੍ਰੀਖਿਆ ਲਈ ਗਈ ਅਤੇ 2500 ਅਸਿੱਖਿਅਤ ਵਿਅਕਤੀਆਂ ਵੱਲੋਂ ਇਹ ਪ੍ਰੀਖਿਆ ਪਾਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਕਿਹਾ ਕਿ ਕਿਸੇ ਅਸਿੱਖਿਅਤ ਵਿਅਕਤੀ ਨੂੰ ਸਿੱਖਿਅਤ ਕਰਨਾ ਜਿੱਥੇ ਸਾਡਾ ਸਮਾਜ ਪ੍ਰਤੀ ਮੁੱਢਲਾ ਫਰਜ਼ ਹੈ, ਉਥੇ ਹੀ ਇਹ ਇਕ ਪੁੰਨ ਦਾ ਕੰਮ ਵੀ ਹੈ। ਉਹਨਾਂ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਅਧਿਆਪਕਾਂ ਨੂੰ ਘਰ ਘਰ ਜਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਜੋਰ ਦਿੱਤਾ। ਡੀਈਓ ਮੈਡਮ ਸਰੋਜ ਰਾਣੀ ਨੇ ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਸਫ਼ਲਤਾ ਲਈ ਹੋਰ ਵਧ ਤੋਂ ਵਧ ਲਰਨਰ ਲੱਭਣ ਅਤੇ ਉਹਨਾਂ ਨੇ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਸਾਡਾ ਇਹ ਟੀਚਾ ਹੋਣਾ ਚਾਹੀਦਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਮੁੱਢਲੀ ਸਿੱਖਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਜ਼ਿਲ੍ਹੇ ਵਿੱਚ ਇਸ ਮਿਸ਼ਨ ਲਈ ਸਭ ਤੋਂ ਬੇਹਤਰੀਨ ਕਾਰਗੁਜਾਰੀ ਕਰਨ ਵਾਲੇ ਕਲੱਸਟਰ ਭਦੌੜ, ਉੱਗੋਕੇ, ਨਾਈਵਾਲਾ, ਧਨੌਲਾ(ਲੜਕੀਆਂ) ਅਤੇ ਕੁੱਬੇ ਸਕੂਲ ਦੇ ਮੁੱਖੀਆਂ ਅਤੇ ਨੋਡਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸਕੂਲ ਮੁੱਖੀਆਂ ਨੂੰ ਪਾਸ ਹੋਣ ਵਾਲੇ ਉਮੀਦਵਾਰਾਂ ਦੇ 2500 ਨਤੀਜਾ ਕਾਰਡ ਵੀ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਅਨਿਲ ਮੋਦੀ, ਬੀਪੀਈਓ ਹਰਿੰਦਰ ਬਰਾੜ, ਬੀਐਨਓਜ਼ ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਡੀਐਸਐਮ ਰਾਜੇਸ਼ ਗੋਇਲ, ਹੈਡਮਾਸਟਰ ਪ੍ਰਦੀਪ ਸ਼ਰਮਾ, ਡੀਐਮ ਕਮਲਦੀਪ, ਸਟੇਜ ਸੰਚਾਲਕ ਅਮਨਿੰਦਰ ਕੁਠਾਲਾ, ਕੁਲਦੀਪ ਸਿੰਘ ਭੁੱਲਰ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਆਦਿ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#education department#punjabnews
Previous Post

ਕੈਪਟਨ ਨੂੰ ਜਾਗਿਆ ਸੁਖਬੀਰ ਦਾ ਹੇਜ… ਗੱਠਜੋੜ ਦੀ ਕੀਤੀ ਵਕਾਲਤ

Next Post

DGP to DGP : ਹਰਿਆਣਾ ਪੁਲਿਸ ਵੱਧ ਸਖ਼ਤੀ ਦੇ ਰੌਂਅ ‘ਚ…!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
DGP to DGP : ਹਰਿਆਣਾ ਪੁਲਿਸ ਵੱਧ ਸਖ਼ਤੀ ਦੇ ਰੌਂਅ ‘ਚ…!

DGP to DGP : ਹਰਿਆਣਾ ਪੁਲਿਸ ਵੱਧ ਸਖ਼ਤੀ ਦੇ ਰੌਂਅ 'ਚ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend