Skip to main content

Gee 98News

DGP to DGP : ਹਰਿਆਣਾ ਪੁਲਿਸ ਵੱਧ ਸਖ਼ਤੀ ਦੇ ਰੌਂਅ ‘ਚ…!

ਚੰਡੀਗੜ੍ਹ,21 ਫਰਵਰੀ, Gee98 news service
ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ‌ਤੋਂ ਦਿੱਲੀ ਵੱਲ ਕੂਚ ਕਰਨ ਦੇ ਐਲਾਨ ਤੋਂ ਬਾਅਦ ਹਰਿਆਣਾ ਪੁਲਿਸ ਸਖਤੀ ਵਰਤ ਸਕਦੀ ਹੈ।‌ ਹਰਿਆਣਾ ਦੇ ਡੀਜੀਪੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਦੀ ਇਬਾਰਤ ਨੂੰ ਜੇਕਰ ਧਿਆਨ ਨਾਲ ਵਾਚਿਆ ਜਾਵੇ ਤਾਂ ‌ ਸਪੱਸ਼ਟ ਹੁੰਦਾ ਹੈ ਕਿ ਹਰਿਆਣਾ ਪੁਲਿਸ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦੇਣਾ ਚਾਹੁੰਦੀ। ‌ ਹਰਿਆਣਾ ਦੇ ਡੀਜੀਪੀ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ ਕਿ ‌ਕਿ ਮੀਡੀਆ, ਬਜ਼ੁਰਗਾਂ ,ਔਰਤਾਂ ਤੇ ਬੱਚਿਆਂ ਨੂੰ ਬਾਰਡਰ ਤੋਂ‌ ਦੂਰ ਰੱਖਿਆ ਜਾਵੇ ਅਤੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪੋਕਲੇਨ ਮਸ਼ੀਨ, ਜੇਸੀਬੀ ਮਸ਼ੀਨਾਂ ਨੂੰ ਰੋਕਣ ਲਈ ਕਿਹਾ ਹੈ।‌‌ਹਰਿਆਣਾ ਦੇ ਡੀਜੀਪੀ ਨੇ ਕਿਹਾ ਕਿ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਦੀ ਵਰਤੋਂ ਨਾਲ ਸਰਹੱਦ ‘ਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਜਾਨ ਵੀ ਖਤਰੇ ਵਿੱਚ ਪੈ ਸਕਦੀ ਹੈ। ਪੱਤਰ ਵਿੱਚ ਇਹ ਕਿਹਾ ਗਿਆ ਹੈ ਕਿ ਇਨ੍ਹਾਂ ਮਸ਼ੀਨਾਂ ਦੇ ਮਾਲਕਾਂ ਨੂੰ ਮਸ਼ੀਨਾਂ ਦੇਣ ਤੋਂ ਵਰਜਿਆ‌ ਜਾਵੇ।

error: Content is protected !!