Skip to main content

Gee 98News

ਕਤਲ ਕੇਸ ‘ਚੋਂ ਦੋਸ਼ੀਆਂ ਨੂੰ ਕੱਢਣ ਬਦਲੇ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਫੜਿਆ

ਚੰਡੀਗੜ੍ਹ,28 ਫਰਵਰੀ, Gee98 news service
ਇੱਕ ਕਤਲ ਕੇਸ ਦੀ ਪੜ੍ਹਤਾਲ ਦੌਰਾਨ ਮੁਲਜ਼ਮਾਂ ਨੂੰ ਫਾਇਦਾ ਪਹੁੰਚਾਉਣ ਲਈ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ASI ਰਾਜਕੁਮਾਰ ਇੰਚਾਰਜ ਪੁਲਿਸ ਚੌਂਕੀ ਕੋਟ ਖਾਲਸਾ ਅੰਮ੍ਰਿਤਸਰ ਨੂੰ 6 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ASI ਰਾਜਕੁਮਾਰ ਨੂੰ ਅਮਨਚੈਨ ਸਿੰਘ ਵਾਸੀ ਨਿਊ ਊਧਮ ਸਿੰਘ ਨਗਰ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ASI ਰਾਜਕੁਮਾਰ ਨੇ ਥਾਣਾ ਡਿਵੀਜ਼ਨ ਨੰਬਰ ਬੀ ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸ ਨੂੰ ਅਤੇ ਉਸਦੇ ਚਾਰ ਹੋਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

error: Content is protected !!