Gee 98News

ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਨੇੜੇ ਮਿਲੀ ਲਾਸ਼

ਚੰਡੀਗੜ੍ਹ,1 ਮਾਰਚ, Gee98 news service
-ਚੰਡੀਗੜ੍ਹ ਵਿੱਚ ਵਾਪਰੇ ਇੱਕ ਵੱਡੇ ਘਟਨਾਕ੍ਰਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਨੇੜੇ ਇੱਕ ਲਾਸ਼ ਬਰਾਮਦ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜੀ ਦੂਰ ਇਕ ਨੌਜਵਾਨ ਦੀ ਲਾਸ਼ ਲਟਕਣ ਦੀ ਸੂਚਨਾ ਪੁਲਿਸ ਨੂੰ ਮਿਲੀ ਜਿਸ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਪੁੱਜੀ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਕਰਕੇ ਇਸ ਖੇਤਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਹਨ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਜੇ ਸਾਹਮਣੇ ਨਹੀਂ ਆਈ ਪਰੰਤੂ ਸਵਾਲ ਇਹ ਜ਼ਰੂਰ ਉੱਠ ਰਹੇ ਹਨ ਕਿ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧਾਂ ਦੌਰਾਨ ਵੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਥੋੜੀ ਦੂਰ ਇਕ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਦਾ ਮਿਲਣਾ ਕਈ ਸਵਾਲ ਖੜ੍ਹੇ ਕਰਦਾ ਹੈ। ‌ ਚੰਡੀਗੜ੍ਹ ਪੁਲਿਸ ਇਸ ਮਾਮਲੇ ਵਿੱਚ ਕਤਲ ਹੋਣ ਦੇ ਪੱਖ ਤੋਂ ਵੀ ਜਾਂਚ ਕਰ ਰਹੀ ਹੈ।

error: Content is protected !!