Gee 98News

ਲੁਧਿਆਣਾ,2, ਮਾਰਚ, Gee98 news service
-ਪਿਛਲੇ ਦਿਨੀ ਪੰਜਾਬ ਪੁਲਿਸ ਦੇ ਇੱਕ DSP ਦੀ ਮੌਤ ਦੇ ਮਾਮਲੇ ‘ਚ ਡੀਐਸਪੀ ਦੇ ਪਰਿਵਾਰਿਕ ਮੈਂਬਰਾਂ ਨੇ DSP ਦੇ ਕਤਲ ਦਾ ਸ਼ੱਕ ਜਤਾਇਆ ਹੈ। DSP ਦਿਲਪ੍ਰੀਤ ਸਿੰਘ ਦੀ ਮੌਤ ਸਬੰਧੀ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਉਹਨਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ ਪ੍ਰੰਤੂ ਹੁਣ DSP ਦੇ ਪਰਿਵਾਰਿਕ ਮੈਂਬਰ ਉਸਦੀ ਪਤਨੀ ‘ਤੇ ਗੰਭੀਰ ਦੋਸ਼ ਲਗਾ ਰਹੇ ਹਨ। ਡੀਐਸਪੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਡੀਐਸਪੀ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ ਤੇ ਉਸਦੀ ਪਤਨੀ ਉਸ ਨਾਲ ਝਗੜਾ ਕਰਦੀ ਸੀ ਅਤੇ ਇਸ ਸਬੰਧੀ ਕਰੀਬ ਇੱਕ ਸਾਲ ਪਹਿਲਾਂ ਪੁਲਿਸ ਕਮਿਸ਼ਨਰ ਦੇ ਦਫਤਰ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਸੀ। DSP ਦਿਲਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਇਹ ਵੀ ਸ਼ੱਕ ਜਤਾਇਆ ਕਿ ਲੰਮੇ ਸਮੇਂ ਤੋਂ ਉਹਨਾਂ ਦੇ ਖਾਣੇ ਵਿੱਚ ਕੋਈ ਸ਼ੱਕੀ ਜ਼ਹਿਰੀਲਾ ਪਦਾਰਥ ਮਿਲਾਇਆ ਜਾਂਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਂਕ ਨੇੜੇ ਪਾਰਕ ਪਲਾਜ਼ਾ ਹੋਟਲ ਵਿੱਚ ਜਿੰਮ ‘ਚ ਕਸਰਤ ਕਰਦੇ ਸਮੇਂ DSP ਦਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਡੀਐਸਪੀ ਦਿਲਪ੍ਰੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਉਸਦੀ ਮੌਤ ਦਿਲ ਫਟਣ ਕਾਰਨ ਹੋਈ ਹੈ ਤੇ ਉਸ ਨੂੰ 90 ਫੀਸਦੀ ਤੱਕ ਹਾਰਟ ਬਲਾਕੇਜ ਸੀ। ਹੁਣ DSP ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਦੀ ਪਤਨੀ ‘ਤੇ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ।

Leave a Reply

Your email address will not be published. Required fields are marked *

error: Content is protected !!