Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੇਰਾ ਕੀ ਬਣੂ ਪੰਜਾਬ ਸਿਆਂ : ਪੰਜਾਬ ਦੇ ਹਰੇਕ ਨਾਗਰਿਕ ਦੇ ਸਿਰ ‘ਤੇ ਇਕ ਲੱਖ ਦਾ ਕਰਜ਼ਾ

Nirmal Pandori by Nirmal Pandori
03/06/2024
in ਪੰਜਾਬ
Reading Time: 1 min read
A A
0
ਤੇਰਾ ਕੀ ਬਣੂ ਪੰਜਾਬ ਸਿਆਂ : ਪੰਜਾਬ ਦੇ ਹਰੇਕ ਨਾਗਰਿਕ ਦੇ ਸਿਰ ‘ਤੇ ਇਕ ਲੱਖ ਦਾ ਕਰਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਮਾਰਚ, Gee98 news service

  • ਪੰਜਾਬ ਦੀ ਆਰਥਿਕ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਪੰਜਾਬ ਸਿਰ ਚੜੇ ਕਰਜ਼ੇ ਲਈ ਪਿਛਲੀਆਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਨੂੰ ਜ਼ਿੰਮੇਂਵਾਰ ਦੱਸਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਕਰਜ਼ਾ ਅਮਰ ਵੇਲ ਵਾਂਗ ਵਧਿਆ ਹੈ। ਪੰਜਾਬ ਸਿਰ ਚੜੇ ਕਰਜ਼ੇ ਦੇ ਮੌਜੂਦਾ ਅੰਕੜਿਆਂ ਅਨੁਸਾਰ 2024-25 ਦਾ ਵਿੱਤੀ ਸਾਲ ਖਤਮ ਹੁੰਦੇ-ਹੁੰਦੇ ਪੰਜਾਬ ਦੇ ਸਿਰ ‘ਤੇ 353 ਲੱਖ ਕਰੋੜ ਦਾ ਕਰਜ਼ ਹੋਵੇਗਾ। ਇਸ ਤੋਂ ਭਾਵ ਇਹ ਹੈ ਕਿ ਪੰਜਾਬ ਦੇ ਹਰੇਕ ਨਾਗਰਿਕ ਦੇ ਸਿਰ ‘ਤੇ ਇਕ ਲੱਖ ਰੁਪਏ ਦਾ ਕਰਜ਼ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਸਰਕਾਰ ਨੂੰ ਕਰਜ਼ਾ ਲਾਹੁਣ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਸਰਕਾਰ ਜਿਥੇ 16,625 ਕਰੋੜ ਰੁਪਏ ਕਰਜ਼ੇ ਦਾ ਮੂਲ ਭੁਗਤਾਨ ਕਰੇਗੀ, ਉਥੇ 23,900 ਕਰੋੜ ਰੁਪਏ ਵਿਆਜ ਦੇ ਰੂਪ ਵਿਚ ਭੁਗਤਾਨ ਕਰਨਾ ਹੋਵੇਗਾ ਜੋ ਕਿ ਬਜਟ ਖਰਚ ਦਾ 18 ਫੀਸਦੀ ਹਿੱਸਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਵਿਰਾਸਤ ਵਿਚ ਹੀ ਕਰਜ਼ਾ ਮਿਲਿਆ ਹੋਇਆ ਹੈ। ਸਾਡੀ ਸਰਕਾਰ ਲਗਾਤਾਰ ਮਾਲੀਆ ਵਧਾਉਣ ਵੱਲ ਕੰਮ ਕਰ ਰਹੀ ਹੈ। ਉਧਰ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 9 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਗਿਆ ਜਿਸ ਦਾ ਭਾਰ ਵੀ ਪੰਜਾਬ ਸਰਕਾਰ ’ਤੇ ਪੈ ਰਿਹਾ ਹੈ। ਇਕ ਪਾਸੇ ਜਿਥੇ ਸਰਕਾਰ ’ਤੇ ਹਰੇਕ ਸਾਲ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ, ਉਥੇ ਬਿਜਲੀ ਸਬਸਿਡੀ ਵਿਚ ਵੀ ਭਾਰੀ ਵਾਧਾ ਹੋ ਰਿਹਾ ਹੈ। ਬਜਟ ਅੰਕੜਿਆਂ ਅਨੁਸਾਰ ਵਿੱਤ ਮੰਤਰੀ ਨੇ ਅਗਲੇ ਵਿੱਤੀ ਸਾਲ ਲਈ 20,200 ਕਰੋੜ ਬਿਜਲੀ ਸਬਸਿਡੀ ਦਾ ਅੰਦਾਜ਼ਾ ਲਾਇਆ ਹੈ। ਹਾਲਾਂਕਿ ਪਹਿਲੀ ਅਪ੍ਰੈਲ ਨੂੰ ਬਿਜਲੀ ਦੇ ਮੁੱਲਾਂ ਦਾ ਮੁੜ ਮੁਲਾਂਕਣ ਹੋਣਾ ਹੈ। ਅੰਦਾਜ਼ਾ ਹੈ ਕਿ ਬਿਜਲੀ ਦੇ ਰੇਟ ਵਧਣ ਨਾਲ ਸਰਕਾਰ ’ਤੇ 2000 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਖੇਤੀ ਖੇਤਰ ਨੂੰ ਪਹਿਲਾਂ ਹੀ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਜਿਸ ’ਤੇ ਸਰਕਾਰ ਨੂੰ 9331 ਕਰੋੜ ਰੁਪਏ ਦਾ ਬੋਝ ਚੁੱਕਣਾ ਪੈ ਰਿਹਾ ਹੈ। ਉਧਰ 300 ਯੂਨਿਟ ਮੁਫਤ ਬਿਜਲੀ ਦੇਣ ਨਾਲ ਸਰਕਾਰ ’ਤੇ 7,780 ਕਰੋੜ ਰੁਪਏ ਦਾ ਬੋਝ ਪੈ ਰਿਹਾ ਹੈ। ਇਸ ਦੇ ਇਲਾਵਾ ਇੰਡਸਟਰੀ ਨੂੰ ਸਬਸਿਡੀ ਵਾਲੀ ਬਿਜਲੀ ’ਤੇ ਸਰਕਾਰ ਨੂੰ 3,376 ਕਰੋੜ ਰੁਪਏ ਦਾ ਭਾਰ ਚੁੱਕਣਾ ਪੈ ਰਿਹਾ ਹੈ। ਬਜਟ ਅੰਕੜੇ ਦੱਸਦੇ ਹਨ ਕਿ ਪਿਛਲੇ ਛੇ ਸਾਲਾਂ 2019-20 ਤੋਂ ਲੈ ਕੇ 2024-25 ਤੱਕ ਪੰਜਾਬ ਦੇ ਸਿਰ ’ਤੇ 1,24,246 ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਪੰਜਾਬ ਦੀ ਤਕਰੀਬਨ ਸਾਢੇ ਤਿੰਨ ਕਰੋੜ ਦੀ ਆਬਾਦੀ ਨੂੰ ਦੇਖਦੇ ਹੋਏ ਰਾਜ ਦੇ ਹਰੇਕ ਵਿਅਕਤੀ ਦੇ ਸਿਰ ’ਤੇ ਇਕ ਲੱਖ ਰੁਪਏ ਦਾ ਕਰਜ਼ ਚੜ੍ਹ ਚੁੱਕਾ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਮਹਿਲ ਕਲਾਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ

Next Post

ਸਪੀਕਰ ਸੰਧਵਾਂ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਸਖ਼ਤ ਕਾਰਵਾਈ ਵੀ ਚਿਤਾਵਨੀ…ਵਿਰੋਧੀ ਤਰ ਸਪੀਕਰ ‘ਤੇ ਔਖੀ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਸਪੀਕਰ ਸੰਧਵਾਂ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਸਖ਼ਤ ਕਾਰਵਾਈ ਵੀ ਚਿਤਾਵਨੀ…ਵਿਰੋਧੀ ਤਰ ਸਪੀਕਰ ‘ਤੇ ਔਖੀ

ਸਪੀਕਰ ਸੰਧਵਾਂ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਸਖ਼ਤ ਕਾਰਵਾਈ ਵੀ ਚਿਤਾਵਨੀ…ਵਿਰੋਧੀ ਤਰ ਸਪੀਕਰ 'ਤੇ ਔਖੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend