Gee 98News

ਮਹਿਲ ਖੁਰਦ ਦੇ ਇੱਕ ਨੌਜਵਾਨ ਦੀ ਇਟਲੀ ‘ਚ ਮੌਤ..ਪਿੰਡ ਵਿੱਚ ਸੋਗ ਦੀ ਲਹਿਰ

ਮਹਿਲ ਕਲਾਂ,8 ਮਾਰਚ, ਨਿਰਮਲ ਸਿੰਘ ਪੰਡੋਰੀ
-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਦੇ ਇਕ ਮਜ਼ਦੂਰ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟਿਆ ਜਦ ਪਰਿਵਾਰ ਦੇ ਇੱਕ ਮੈਂਬਰ ਦੀ ਵਿਦੇਸ਼ ਵਿੱਚ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਮਿਲੀ। ਇਸ ਦੁੱਖਦਾਈ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੱਤਰਕਾਰ ਜਸਵੰਤ ਸਿੰਘ ਲਾਲੀ ਨੇ ਦੱਸਿਆ ਕਿ ਉਹਨਾਂ ਦਾ ਚਾਚਾ ਸਵਰਨ ਸਿੰਘ (38) ਪੁੱਤਰ ਦਰਸ਼ਨ ਸਿੰਘ ਕਰੀਬ 7 ਕੁ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ, ਜਿੱਥੇ ਉਸਦੀ ਹਾਰਟ ਅਟੈਕ ਨਾਲ ਬੀਬੀ ਰਾਤ ਮੌਤ ਤੋਂ ਜਾਣ ਦੀ ਖ਼ਬਰ ਮਿਲੀ ਹੈ। ਉਹਨਾਂ ਦੱਸਿਆ ਕਿ ਸਵਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ ਤਾਂ ਜੋ ਉਸਦੀਆਂ ਅੰਤਿਮ ਕਿਰਿਆਵਾਂ ਜੱਦੀ ਪਿੰਡ ਵਿੱਚ ਕੀਤੀਆਂ ਜਾ ਸਕਣ।

error: Content is protected !!