Gee 98News

ਚੰਡੀਗੜ੍ਹ,9 ਮਾਰਚ, Gee98 news service
-ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਵਿੱਚ ਦੋ ਨਵੀਆਂ ਸਪੈਸ਼ਲ ਅਦਾਲਤਾਂ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਿਨਟ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪੋਕਸੋ ਐਕਟ ਤਹਿਤ ਦਰਜ ਹੋਏ ਮੁਕੱਦਮਿਆਂ ਨੂੰ ਜਲਦੀ ਸਿਰੇ ਲਗਾਉਣ ਲਈ ਸੰਗਰੂਰ ਅਤੇ ਤਰਨਤਾਰਨ ਵਿਖੇ ਦੋ ਸਪੈਸ਼ਲ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਦੋ ਸਪੈਸ਼ਲ ਅਦਾਲਤਾਂ ਦੀ ਸਥਾਪਨਾ ਦੇ ਨਾਲ ਬੱਚਿਆਂ ਦੇ ਖ਼ਿਲਾਫ਼ ਹੋ ਰਹੇ ਜੁਰਮ ਨਾਲ ਸੰਬੰਧਿਤ ਕੇਸਾਂ ਦਾ ਜਲਦੀ ਨਿਪਟਾਰਾ ਹੋਵੇਗਾ ਅਤੇ ਬਲਾਤਕਾਰ, ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮ ਦਾ ਸ਼ਿਕਾਰ ਬੱਚਿਆਂ ਨੂੰ ਜ਼ਿਆਦਾ ਲੰਮਾ ਸਮਾਂ ਅਦਾਲਤਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਜ਼ਿਕਰ ਯੋਗ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ, ਬੱਚੀਆਂ ਨਾਲ ਬਲਾਤਕਾਰ, ਛੇੜਛਾੜ ਜਾਂ ਹੋਰ ਜੁਰਮ ਦੇ ਕੇਸਾਂ ਦੇ ਮਾਮਲੇ ਵਿੱਚ ਪੋਕਸੋ ਐਕਟ ਅਧੀਨ ਮਾਮਲਾ ਦਰਜ ਕੀਤਾ ਜਾਂਦਾ ਹੈ, ਇਸ ਐਕਟ ਅਧੀਨ ਦਰਜ ਹੋਏ ਕੇਸਾਂ ਦੇ ਮਾਮਲੇ ਵਿੱਚ ਦੋਸੀਆਂ ਨੂੰ ਸਖਤ ਸਜ਼ਾਵਾਂ ਦਾ ਪ੍ਰਬੰਧ ਹੈ। ਅਦਾਲਤਾਂ ਵਿੱਚ ਕੇਸਾਂ ਦੀ ਬਹੁਤਾਤ ਕਾਰਨ ਪੋਕਸੋ ਐਕਟ ਅਧੀਨ ਦਰਜ ਹੋਏ ਕੇਸਾਂ ਦੀ ਸੁਣਵਾਈ ਲੰਮਾ ਸਮਾਂ ਚੱਲਦੀ ਸੀ ਜਿਸ ਦੌਰਾਨ ਜ਼ੁਰਮ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ।

Leave a Reply

Your email address will not be published. Required fields are marked *

error: Content is protected !!