Skip to main content

Gee 98News

ਸਕੂਲੀ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਦੇ ਗੱਫੇ…ਦਿੱਤੇ ਜਾਣਗੇ ਵਾਧੂ ਅੰਕ

ਚੰਡੀਗੜ੍ਹ,10 ਮਾਰਚ, Gee98 news service
-ਪੰਜਾਬ ‘ਚ ਸਕੂਲੀ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਵਜੋਂ ਸਰਕਾਰ ਨੇ ਇੱਕ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਵਾਧੂ ਅੰਕ ਦੇਣ ਦਾ ਫ਼ੈਸਲਾ ਲਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜੇਤੂ ਖਿਡਾਰੀਆਂ ਨੂੰ ਪ੍ਰੀਖਿਆ ਵਿੱਚ ਵਾਧੂ ਅੰਕ ਦਿੱਤੇ ਜਾਣਗੇ, ਜਿਸ ਤਹਿਤ ਨੈਸ਼ਨਲ ਖੇਡਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ 25, 22 ਅਤੇ 19 ਅੰਕ ਦਿੱਤੇ ਜਾਣਗੇ, ਇਸੇ ਤਰ੍ਹਾਂ ਸਟੇਟ ਲੇਬਲ ਜੇਤੂ ਨੂੰ 15, 12 ਅਤੇ 9 ਅੰਕ ਦੇਣ ਦੀਆਂ ਹਦਾਇਤਾਂ ਹਨ। ਵਿਭਾਗ ਦੀਆਂ ਸਖਤ ਹਦਾਇਤਾਂ ਹਨ ਕਿ ਰਾਜ ਅਤੇ ਰਾਸ਼ਟਰੀ ਖਿਡਾਰੀ ਜੇਕਰ ਕੋਈ ਵਾਧੂ ਅੰਕ ਪ੍ਰਾਪਤ ਕਰਨ ਤੋਂ ਵਾਂਝਾ ਰਹਿੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਹੋਵੇਗੀ। ਸਿੱਖਿਆ ਵਿਭਾਗ ਨੇ ਹਦਾਇਤ ਕੀਤੀ ਹੈ ਕਿ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਖਿਡਾਰੀਆਂ ਦੀ ਜਾਣਕਾਰੀ ਸਮੇਂ ਅਨੁਸਾਰ ਪੋਰਟਲ ‘ਤੇ ਭਰੀ ਜਾਵੇ ਅਤੇ ਰਾਸ਼ਟਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਜਾਣਕਾਰੀ ਵੀ ਸਮੇਂ ਅਨੁਸਾਰ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

error: Content is protected !!