Skip to main content

Gee 98News

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ 10 ਜੱਜਾਂ ਦੀ ਸਥਾਈ ਨਿਯੁਕਤੀ ਦੇ ਹੁਕਮ ਜਾਰੀ

ਚੰਡੀਗੜ੍ਹ,11 ਮਾਰਚ, Gee98 news service
-ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 10 ਜੱਜਾਂ ਦੀ ਸਥਾਈ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਜੱਜਾਂ ਨੂੰ ਪਹਿਲਾਂ ਦੋ ਸਾਲ ਲਈ ਨਿਯੁਕਤ ਕੀਤਾ ਗਿਆ ਸੀ, ਦੋ ਸਾਲ ਪੂਰੇ ਹੋਣ ਤੋਂ ਬਾਅਦ ਇਹਨਾਂ ਨੂੰ ਸਥਾਈ ਜੱਜਾਂ ਦੇ ਰੂਪ ਵਿੱਚ ਪਦਉੱਨਤ ਕੀਤਾ ਗਿਆ ਹੈ ।‌ ਇਹ ਜਾਣਕਾਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਉਪਰ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮਰਮੂ ਦੇ ਹੁਕਮਾਂ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਸਥਾਈ ਨਿਯੁਕਤੀ ‘ਤੇ ਪਦਉੱਨਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕੁੱਲ 13 ਜੱਜਾਂ ਦੀ ਪਦਉਨਤੀ ਕੀਤੀ ਗਈ ਹੈ ਜਿਹਨਾਂ ਵਿੱਚੋਂ 10 ਪੰਜਾਬ ਤੇ ਹਾਈਕੋਰਟ ਦੇ ਹਨ, 2 ਆਂਧਰਾ ਪ੍ਰਦੇਸ਼ ਹਾਈਕੋਰਟ ਤੇ ਇੱਕ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਹੈ। ‌ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਪਦਉੱਨਤ ਕੀਤੇ ਜੱਜਾਂ ਦੀ ਸੂਚੀ ਵਿੱਚ ਮਾਨਯੋਗ ਜਸਟਿਸ ਕੁਲਦੀਪ ਤਿਵਾਰੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸਾ ਬਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਦੇ ਨਾਮ ਸ਼ਾਮਿਲ ਹਨ। ‌

error: Content is protected !!