Skip to main content

Gee 98News

ਬਰਗਾੜੀ ਬੇਅਦਬੀ ਕੇਸ : ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਵੱਡੀ ਰਾਹਤ, ਕਾਰਵਾਈ ‘ਤੇ ਰੋਕ

ਚੰਡੀਗੜ੍ਹ,11 ਮਾਰਚ, Gee98 news service
-ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ।ਦੱਸ ਦੇਈਏ ਕਿ ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ। ਇਹ ਮਾਮਲਾ ਫਰੀਦਕੋਟ ਦੀ ਹੇਠਲੀ ਅਦਾਲਤ ਵਿਚ ਚੱਲ ਰਿਹਾ ਹੈ। ਜਦੋਂਕਿ ਡੇਰਾ ਮੁਖੀ ਨੇ ਇਸੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ ਅਤੇ ਬਰਗਾੜੀ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵਾਲੀ ਡੇਰਾ ਮੁਖੀ ਦੀ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ।

error: Content is protected !!