Skip to main content

Gee 98News

ਪੱਤਰਕਾਰਾਂ ਨੂੰ ਦੱਸੋ ਕਿ ਤੁਸੀਂ ਅੱਜ ਕੱਲ੍ਹ ਕਿਸ ਪਾਰਟੀ ਚੋਂ ਹੋ…ਭਗਵੰਤ ਮਾਨ ਦਾ ਸੁਨੀਲ ਜਾਖੜ ਨੂੰ ਮੋੜਵਾਂ ਜਵਾਬ

ਚੰਡੀਗੜ੍ਹ,19 ਮਾਰਚ, Gee98 news service-
ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਚ ਲੋਕ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਸਬੰਧੀ ਦਿੱਤੇ ਤਾਜ਼ਾ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਕਿ “ਜਾਖੜ ਸਾਹਬ ਜਿਸ ਪਾਰਟੀ ‘ਚ ਅੱਜਕੱਲ ਹੋ ਉਸਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੋਂ ਰਾਜ..ਭਾਜਪਾ ਦੇ ਪ੍ਰਧਾਨ ਅਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰਜਾ ਚਿੜੀਏ..ਕਦੇ ਜਿਉਂਜਾ ਚਿੜੀਏ. ਜਵਾਬ ਦਿਓ”। ਦੱਸ ਦੇਈਏ ਕਿ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਕੱਲ੍ਹ ਦਿੱਲੀ ਵਿਚ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਗੱਠਜੋੜ ਦੀ ਗੱਲ ਤੁਰੀ ਹੈ। ਜਾਖੜ ਨੇ ਆਖਿਆ ਹੈ ਕਿ ‘ਆਪ’ ਦੇ ਐਲਾਨੇ 8 ਉਮੀਦਵਾਰ ਬਦਲੇ ਜਾਣਗੇ, ਕਿਉਂਕਿ ਦਿੱਲੀ ਵਿਚ ਕਾਂਗਰਸ ਅਤੇ ਆਪ ਵਿਚਾਲੇ ਗੱਠਜੋੜ ਦੀ ਗੱਲ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨੂੰ ਦਿੱਲੀ ‘ਚ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

error: Content is protected !!