Skip to main content

Gee 98News

Breaking News : ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਨੇ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦੇ ਦਬੋਚਿਆ

ਬਰਨਾਲਾ,19 ਮਾਰਚ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਿਸ਼ਵਤਖੋਰਾਂ ਖਿਲਾਫ ਵਿੱਢੀ ਕਾਰਵਾਈ ਜਾਰੀ ਰੱਖਦੇ ਹੋਏ ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਆਪਣੀਆਂ ਪ੍ਰਾਪਤੀਆਂ ‘ਚ ਹੋਰ ਵਾਧਾ ਕਰਦੇ ਹੋਏ ਪੰਜਾਬ ਪੁਲਿਸ ਦੇ ਇੱਕ ASI ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁੱਦਈ ਬਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਸਲੇਮਪੁਰ ਥਾਣਾ ਸ਼ੇਰਪੁਰ ਜ਼ਿਲ੍ਹਾ ਸੰਗਰੂਰ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਇਹ ASI ਦਰਸ਼ਨ ਸਿੰਘ ਥਾਣਾ ਸ਼ੇਰਪੁਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।‌ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ASI ਦਰਸ਼ਨ ਸਿੰਘ ਨੇ ਬਿੰਦਰ ਸਿੰਘ ਦੇ ਇੱਕ ਦੋਸਤ ਗੁਰਜੋਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹੇੜੀਕੇ ਤਹਿਸੀਲ ਧੂਰੀ ਜ਼ਿਲ੍ਹਾ ਸੰਗਰੂਰ ਦੇ ਖ਼ਿਲਾਫ਼ ਦਰਜ ਇੱਕ ਮੁਕੱਦਮੇ ਦਾ ਚਲਾਨ ਪੇਸ਼ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਬਿੰਦਰ ਸਿੰਘ ਨੇ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਬਿੰਦਰ ਸਿੰਘ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ASI ਦਰਸ਼ਨ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏਐਸਆਈ ਦਰਸ਼ਨ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਪਟਿਆਲਾ ਦੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

error: Content is protected !!