Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡਾ ਧਮਾਕਾ : ਬਰਨਾਲਾ ਦੇ ਕਈ ਵੱਡੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ…ਵਿਦਿਆਰਥੀਆਂ ਤੇ ਮਾਪਿਆਂ ਦੇ ਮਨਾਂ ‘ਚ ਮੱਚੀ ਤਰਥੱਲੀ

Nirmal Pandori by Nirmal Pandori
03/21/2024
in ਪੰਜਾਬ
Reading Time: 1 min read
A A
0
ਆਖ਼ਿਰ ! ਪੰਜਾਬ ਪੁਲਿਸ ਨੇ ਕਾਬੂ ਕਰ ਹੀ ਲਿਆ 100 ਕਰੋੜ ਤੋਂ ਵੱਧ ਠੱਗੀਆਂ ਮਾਰਨ ਵਾਲਾ ਅਮਨ ਸਕੌਡਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਮਾਰਚ, (ਨਿਰਮਲ ਸਿੰਘ ਪੰਡੋਰੀ)-
-ਸਿੱਖਿਆ ਵਿਭਾਗ ਨੇ ਬਰਨਾਲਾ ਜ਼ਿਲ੍ਹੇ ਦੇ 26 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਤੁਰੰਤ ਰੱਦ ਕਰ ਦਿੱਤੀ ਹੈ। ਇਹਨਾਂ ਵਿੱਚ ਕਈ ਵੱਡੇ ਸਿੱਖਿਆ ਅਦਾਰੇ ਵੀ ਸ਼ਾਮਿਲ ਹਨ। ਬਰਨਾਲਾ ਦੇ ਡੀਈਓ (ਐਲੀਮੈਂਟਰੀ ਸਿੱਖਿਆ) ਵੱਲੋਂ 19 ਮਾਰਚ 2024 ਨੂੰ ਜਾਰੀ ਇੱਕ ਪੱਤਰ ਅਨੁਸਾਰ ਸਕੂਲਾਂ ਵਿੱਚ ਬਿਲਡਿੰਗ ਸੇਫਟੀ, ਫਾਇਰ ਸੇਫਟੀ ਅਤੇ ਪਾਣੀ ਦੀ ਰਿਪੋਰਟ ਵਾਰ-ਵਾਰ ਮੰਗੇ ਜਾਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਨੂੰ ਜਮਾਂ ਨਾ ਕਰਵਾਉਣ ਵਾਲੇ 26 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।‌‌ ਸਿੱਖਿਆ ਵਿਭਾਗ ਦੇ ਇਹਨਾਂ ਸਖ਼ਤ ਹੁਕਮਾਂ ਤੋਂ ਬਾਅਦ ਇਹਨਾਂ ਸਕੂਲਾਂ ‘ਚ ਪੜਦੇ ਵਿਦਿਆਰਥੀਆਂ‌ ਅਤੇ ਮਾਪਿਆਂ ਦੇ ਮਨਾਂ ‘ਚ ਤਰਥੱਲੀ ਮੱਚੀ ਹੋਈ ਹੈ। ‌ ਸਿੱਖਿਆ ਵਿਭਾਗ ਨੇ ਇਹਨਾਂ ਸਕੂਲਾਂ ‘ਚ ਬਿਲਡਿੰਗ ਸੇਫਟੀ, ਫਾਇਰ ਸੇਫਟੀ ਅਤੇ ਪਾਣੀ ਦੀ ਸ਼ੁੱਧਤਾ ਪ੍ਰਤੀ ਗੰਭੀਰ ਊਣਤਾਈਆਂ ਪਾਈਆਂ ਸਨ ਜਿਨਾਂ ਤੋਂ ਬਾਅਦ ਇਹਨਾਂ ਨੂੰ ਉਕਤ ਰਿਪੋਰਟ ਜਮਾਂ ਕਰਵਾਉਣ ਲਈ 25 ਅਪ੍ਰੈਲ 2023 ਨੂੰ ਪੱਤਰ ਵੀ ਲਿਖਿਆ ਗਿਆ ਅਤੇ ਇਸ ਤੋਂ ਬਾਅਦ 18 ਮਈ 2023, 15 ਜੁਲਾਈ 2023 ਅਤੇ 5 ਅਕਤੂਬਰ 2023 ਨੂੰ ਯਾਦ ਪੱਤਰ ਵੀ ਜਾਰੀ ਕੀਤੇ ਗਏ। ਇਸ ਤੋਂ ਬਾਅਦ ਵੀ ਜਦ ਇਹਨਾਂ ਸਕੂਲਾਂ ਨੇ ਆਪਣੀਆਂ ਰਿਪੋਰਟਾਂ ਜਮਾਂ ਨਾ ਕਰਵਾਈਆਂ ਤਾਂ ਆਖਰੀ ਮੌਕਾ ਦਿੰਦੇ ਹੋਏ 24 ਫਰਵਰੀ 2024 ਦੀ ਤਰੀਕ ਇਹਨਾਂ ਸਕੂਲਾਂ ਨੂੰ ਦਿੱਤੀ ਗਈ ਪਰੰਤੂ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਢੀਠਤਾਈ ਦਾ ਮੁਜ਼ਾਹਰਾ ਕਰਦੇ ਹੋਏ ਉਕਤ ਸਕੂਲਾਂ ਦੇ ਪ੍ਰਬੰਧਕਾਂ ਨੇ ਮੰਗੀਆਂ ਗਈਆਂ ਰਿਪੋਰਟਾਂ ਜਮਾਂ ਨਹੀਂ ਕਰਵਾਈਆਂ ਜਿਸ ਤੋਂ ਬਾਅਦ 19 ਮਾਰਚ ਨੂੰ ਇੱਕ ਪੱਤਰ ਜਾਰੀ ਕਰਕੇ ਸਿੱਖਿਆ ਵਿਭਾਗ ਨੇ ਇਹਨਾਂ ਸਕੂਲਾਂ ਦੀ ਮਾਨਤਾ ਤੁਰੰਤ ਰੱਦ ਕਰ ਦਿੱਤੀ ਹੈ ਤੇ ਇਹਨਾਂ ਸਕੂਲਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਇਹਨਾਂ ਬੱਚਿਆਂ ਦੇ ਟਰਾਂਸਫਰ ਸਰਟੀਫਿਕੇਟ ਤੁਰੰਤ ਜਾਰੀ ਕਰਨ ਤਾਂ ਜੋ ਇਹ ਬੱਚੇ ਆਪਣੀ ਮੁਢਲੀ ਸਿੱਖਿਆ ਜਾਰੀ ਰੱਖ ਸਕਣ। ‌ ਪੱਤਰ ਵਿੱਚ ਇਹ ਵੀ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਜੇਕਰ ਮਾਨਤਾ ਰੱਦ ਹੋਣ ਤੋਂ ਬਾਅਦ ਕੋਈ ਸਕੂਲ ਚਾਲੂ ਰੱਖਿਆ ਜਾਂਦਾ ਹੈ ਤਾਂ ਉਸ ਵਿਰੁੱਧ ਆਰਟੀਈ ਐਕਟ 2009 ਅਨੁਸਾਰ ਜ਼ੁਰਮਾਨੇ ਦੀ ਤਜਵੀਜ਼ ਹੈ ਜਿਸ ਅਨੁਸਾਰ ਉਸ ਸਕੂਲ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਮਾਨਤਾ ਰੱਦ ਕੀਤੇ ਜਾਣ ਵਾਲੇ ਇਹਨਾਂ ਕਈ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਦਾ ਪੱਖ ਜਾਣਿਆ ਚਾਹਿਆ ਪ੍ਰੰਤੂ ਕਿਸੇ ਨੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਇਸ ਮੁੱਦੇ ‘ਤੇ ਮੂੰਹ ਨਹੀਂ ਖੋਲਿਆ। ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਕੁਤਾਹੀ ਕਰਨ ਵਾਲੇ ਜਿਨਾਂ 26 ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਉਹਨਾਂ ਵਿੱਚ ਕਈ ਵੱਡੇ ਸਿੱਖਿਆ ਅਦਾਰੇ ਜਿਵੇਂ ਦਇਆਨੰਦ ਕੇਂਦਰੀ ਵਿਦਿਆ ਮੰਦਰ ਸਕੂਲ ਬਰਨਾਲਾ, ਐਸਐਸ ਇੰਟਰਨੈਸ਼ਨਲ ਪਬਲਿਕ ਸਕੂਲ ਖੁੱਡੀ ਕਲਾਂ, ਸੈਕਰੇਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ, ਅਕਾਲ ਇੱਕ ਅਕੈਡਮੀ ਮਹਿਲ ਕਲਾਂ, ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ, ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਨਾਮ ਵੀ ਸ਼ਾਮਿਲ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#education department#malwanews #meethayer #loksabhaelection#punjabnews
Previous Post

ਦੀਵੇ ਥੱਲੇ ਹਨੇਰਾ…ਐਕਸਾਈਜ਼ ਮੰਤਰੀ ਦੇ ਹਲਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦੀ ਮੌਤ

Next Post

ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ 'ਤੇ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend