Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

Nirmal Pandori by Nirmal Pandori
03/21/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਮਾਰਚ, ਨਿਰਮਲ ਸਿੰਘ ਪੰਡੋਰੀ
-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਨਵਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਸਿਹਤ ਵਿਭਾਗ ਦੇ ਵੱਡੇ ਅਫ਼ਸਰ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਸ਼ਰਮਾ ਨੂੰ ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵਜੰਮੇ ਬੱਚੇ ਦੇ ਦਸਤਾਵੇਜ਼ ਮੰਗਣ ਦੇ ਮਾਮਲੇ ‘ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪਰਸੋਨਲ ਵਿਭਾਗ ਦੇ ਸਪੈਸ਼ਲ ਸੈਕਟਰੀ ਵੱਲੋਂ ਜਾਰੀ ਇਸ ਪੱਤਰ ਵਿੱਚ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼ਰਮਾ ਨੂੰ ਲਿਖਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲੇ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਸਬੰਧੀ ਮੰਗੀ ਗਈ ਜਾਣਕਾਰੀ ਨੂੰ ਸਿਹਤ ਵਿਭਾਗ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੋਂ ਬਿਨਾਂ ਪ੍ਰਿੰਸੀਪਲ ਸਕੱਤਰ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਜਦਕਿ ਇਹ ਮਹੱਤਵਪੂਰਨ ਮੁੱਦਾ ਪ੍ਰਿੰਸੀਪਲ ਸਕੱਤਰ ਅਜੋਏ ਸ਼ਰਮਾ ਨੂੰ ਵਿਭਾਗ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਸੀ। ਸਰਕਾਰ ਨੇ ਅਜੋਏ ਸ਼ਰਮਾ ਨੂੰ ਦੋ ਹਫ਼ਤਿਆਂ ਦਾ ਨੋਟਿਸ ਜਾਰੀ ਕਰਦੇ ਪੁੱਛਿਆ ਹੈ ਕਿ ਕਿਉਂ ਨਾ ਉਹਨਾਂ ਦੇ ਖ਼ਿਲਾਫ਼ ਭਾਰਤੀ ਸੇਵਾਵਾਂ (ਡਿਸਿਪਲਨ ਐਂਡ ਅਪੀਲ) ਰੂਲਜ਼ 1969 ਦੇ ਤਹਿਤ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਅਪਲੋਡ ਕਰਕੇ ਸਰਕਾਰ ‘ਤੇ ਦੋਸ਼ ਲਗਾਏ ਸਨ ਕਿ ਉਹਨਾਂ ਦੇ ਨਵਜੰਮੇ ਬੱਚੇ ਸਬੰਧੀ ਵਾਰ-ਵਾਰ ਦਸਤਾਵੇਜ਼ ਮੰਗ ਕੇ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਉਹ ਆਪਣੇ ਬੱਚੇ ਦੇ ਮੁਢਲੇ ਇਲਾਜ ਵਿੱਚ ਰੁਝੇ ਹੋਏ ਹਨ। ਬਲਕੌਰ ਸਿੰਘ ਦੀ ਇਸ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਦੀ ਸੋਸ਼ਲ ਮੀਡੀਆ ‘ਤੇ ਬਹੁਤ ਕਿਰਕਰੀ ਹੋਈ ਸੀ ਅਤੇ ਐਸਐਸਪੀ ਮਾਨਸਾ ਨੇ ਹਸਪਤਾਲ ਜਾ ਕੇ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਵਿਭਾਗ ਦੇ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਵੀ ਇਸ ਸਬੰਧੀ ਆਪਣੀ ਸਫਾਈ ਦਿੱਤੀ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਕਰਦੇ ਹੋਏ ਸਬੰਧਿਤ ਅਫ਼ਸਰ ਨੂੰ ਕਾਰਵਾਈ ਲਈ ਨੋਟਿਸ ਜਾਰੀ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews#punjabpolice #barnalapolice
Previous Post

ਵੱਡਾ ਧਮਾਕਾ : ਬਰਨਾਲਾ ਦੇ ਕਈ ਵੱਡੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ…ਵਿਦਿਆਰਥੀਆਂ ਤੇ ਮਾਪਿਆਂ ਦੇ ਮਨਾਂ ‘ਚ ਮੱਚੀ ਤਰਥੱਲੀ

Next Post

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਐਸਐਸਪੀ ਬਦਲੇ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਐਸਐਸਪੀ ਬਦਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend