Skip to main content

Gee 98News

ਦੀਵੇ ਥੱਲੇ ਹਨੇਰਾ : ‘ਆਪ’ ਵਿਧਾਇਕ ਦਾ ਰਿਸ਼ਤੇਦਾਰ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ,26 ਮਾਰਚ, Gee98 news service
-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਇੱਕ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਇੱਕ ਵਾਰ ਫਿਰ ਚਰਚਾ ਵਿੱਚ ਹੈ। ‌ ਵਿਕਾਸ ਕੰਮਾਂ ਵਿੱਚ ਕਮਿਸ਼ਨ ਦੇ ਤੌਰ ‘ਤੇ ਰਿਸ਼ਵਤ ਲੈਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਇਸ ਵਿਧਾਇਕ ਨੂੰ ਮੰਤਰੀਪੁਣੇ ਤੋਂ ਵੀ ਹੱਥ ਧੋਣੇ ਪਏ ਸਨ। ਹੁਣ ਤਾਜ਼ਾ ਵੇਰਵਿਆਂ ਅਨੁਸਾਰ ਪੁਲਿਸ ਨੇ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਇੱਕ ਰਿਸ਼ਤੇਦਾਰ ਨੂੰ 800 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਐਸਟੀਐਫ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਟਰੈਪ ਲਗਾ ਕੇ 800 ਗ੍ਰਾਮ ਹੈਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਣਾ ਪੰਜਗਰਾਈ (ਗੁਰੂ ਹਰਸਹਾਏ) ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਲਈ ਮਾਨਯੋਗ ਅਦਾਲਤ ਤੋਂ ਦੋਸ਼ੀ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

error: Content is protected !!