Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰ ਘਰ ਰਾਸ਼ਨ : ਪਿੰਡ ਜਗਜੀਤਪੁਰਾ ‘ਚ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜਿਆ…ਪੜ੍ਹੋ ਖ਼ਬਰ

Nirmal Pandori by Nirmal Pandori
03/26/2024
in ਪੰਜਾਬ
Reading Time: 1 min read
A A
0
ਘਰ ਘਰ ਰਾਸ਼ਨ : ਪਿੰਡ ਜਗਜੀਤਪੁਰਾ ‘ਚ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜਿਆ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,26 ਮਾਰਚ (ਨਿਰਮਲ ਸਿੰਘ ਪੰਡੋਰੀ)-
Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਘਰ ਘਰ ਰਾਸ਼ਨ ਸਕੀਮ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਜਗਜੀਤਪੁਰਾ ਵਿੱਚ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੇ ਆਟਾ ਲੈਣ ਤੋਂ ਨਾਂਹ ਕਰ ਦਿੱਤੀ। ਸਕੀਮ ਦੇ ਲਾਭਪਾਤਰੀ ਕਰਮਜੀਤ ਕੌਰ ਨੇ ਦੱਸਿਆ ਕਿ ਕਣਕ 15 ਕਿਲੋ ਇਕੱਠੀ ਦਿੱਤੀ ਜਾਂਦੀ ਹੈ ਅਤੇ ਆਟਾ ਪੰਜ ਕਿਲੋ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕਣਕ ਲਾਭਪਾਤਰੀ ਆਪਣੀ ਲੋੜ ਮੁਤਾਬਕ ਚੱਕੀ ‘ਤੇ ਲਿਜਾ ਕੇ ਆਟਾ ਬਣਾ ਸਕਦੇ ਹਨ ਪ੍ਰੰਤੂ ਆਟਾ ਜਦ ਵੀ ਵੰਡਿਆ ਜਾਵੇਗਾ ਤਾਂ ਲੈਣਾ ਹੀ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਦ ਮਾਰਕਫੈੱਡ ਦੇ ਮੁਲਾਜ਼ਮ ਪਿੰਡ ਸੁਖਪੁਰਾ ਤੋਂ ਜਗਜੀਤਪੁਰਾ ਵਿੱਚ ਆਟਾ ਵੰਡਣ ਆਏ ਤਾਂ ਲਾਭਪਾਤਰੀਆਂ ਨੇ ਆਟਾ ਲੈਣ ਤੋਂ ਨਾਂਹ ਕਰ ਦਿੱਤੀ ਅਤੇ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਵਾਪਸ ਮੋੜ ਦਿੱਤਾ। ਇਸ ਮੌਕੇ ਲਾਭਪਾਤਰੀਆਂ ਨੇ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਇਹ ਵੀ ਕਿਹਾ ਕਿ ਦੁਬਾਰਾ ਉਹਨਾਂ ਦੇ ਪਿੰਡ ਵਿੱਚ ਆਟਾ ਵੰਡਣ ਨਾ ਆਇਆ ਜਾਵੇ। ਕਰਮਜੀਤ ਕੌਰ ਨੇ ਦੱਸਿਆ ਕਿ ਲੱਗਭੱਗ 100 ਦੇ ਕਰੀਬ ਲਾਭਪਾਤਰੀਆਂ ਨੇ ਆਟੇ ਦੀ ਬਜਾਏ ਕਣਕ ਲੈਣ ਨੂੰ ਤਰਜੀਹ ਦਿੱਤੀ ਜਦਕਿ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗੱਲ ਨਾ ਸੁਣਦੇ ਹੋਏ ਧੱਕੇ ਨਾਲ ਆਟਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਲਾਭਪਾਤਰੀਆਂ ਦੀ ਰਾਏ ਲਈ ਜਾਵੇਗੀ ਕਿ ਆਟਾ ਲੈਣਾ ਹੈ ਜਾਂ ਕਣਕ ਪਰੰਤੂ ਇਸ ਦੇ ਉਲਟ ਹੁਣ ਧੱਕੇ ਨਾਲ ਆਟਾ ਹੀ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਡਿਪੂ ਹੋਲਡਰਾਂ ਦੀ ਸੂਬਾ ਪੱਧਰੀ ਜਥੇਬੰਦੀ ਦੇ ਮੁੱਖ ਬੁਲਾਰੇ ਬਿੰਦਰ ਸਿੰਘ ਉਗੋਕੇ ਨੇ ਕਿਹਾ ਕਿ ਸਰਕਾਰ ਜਿੱਥੇ ਧੱਕੇ ਨਾਲ ਆਟਾ ਵੰਡਣਾ ਸ਼ੁਰੂ ਕਰਕੇ ਡਿਪੂ ਹੋਲਡਰਾਂ ਦੇ ਪਰਿਵਾਰ ਉਜਾੜਨ ‘ਤੇ ਲੱਗੀ ਹੋਈ ਹੈ ਉੱਥੇ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਵੀ ਗੁੰਮਰਾਹ ਕੀਤਾ ਜਾ ਰਿਹਾ ਹੈ। ਬਿੰਦਰ ਸਿੰਘ ਉਗੋਕੇ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਝੂਠ ਬੋਲ ਕੇ ਆਟਾ ਵੰਡਿਆ ਜਾ ਰਿਹਾ ਹੈ ਕਿ ਇਹ ਆਟਾ ਤੁਸੀਂ ਲੈ ਲਵੋ ਇਸ ਤੋਂ ਇਲਾਵਾ ਕਣਕ ਵੀ ਤੁਹਾਨੂੰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸੱਚਾਈ ਇਹ ਹੈ ਕਿ ਜਿਨਾਂ ਲਾਭਪਾਤਰੀਆਂ ਨੇ ਆਟਾ ਲੈ ਲਿਆ ਉਹਨਾਂ ਨੂੰ ਕਣਕ ਨਹੀਂ ਮਿਲੇਗੀ ਜਦ ਕਿ ਬਹੁ ਗਿਣਤੀ ਲਾਭਪਾਤਰੀ ਆਟਾ ਨਹੀਂ ਸਗੋਂ ਕਣਕ ਹੀ ਲੈਣਾ ਚਾਹੁੰਦੇ ਹਨ। ‌ ਉਹਨਾਂ ਕਿਹਾ ਕਿ ਸ਼ੁਰੂ ਵਿੱਚ ਝੂਠ ਬੋਲ ਕੇ ਆਟਾ ਵੰਡ ਦਿੱਤਾ ਗਿਆ ਪ੍ਰੰਤੂ ਹੁਣ ਜਦੋਂ ਲੋਕਾਂ ਨੂੰ ਇਸ ਸਕੀਮ ਦੀ ਸੱਚਾਈ ਦਾ ਪਤਾ ਲੱਗਦਾ ਜਾ ਰਿਹਾ ਤਾਂ ਲੋਕ ਆਟਾ ਲੈਣ ਤੋਂ ਨਾਂਹ ਕਰ ਰਹੇ ਹਨ ਅਤੇ ਕਣਕ ਲੈਣ ਨੂੰ ਤਰਜੀਹ ਦੇ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਧੱਕੇ ਨਾਲ ਸ਼ੁਰੂ ਕੀਤੀ ਇਸ ਸਕੀਮ ਦੀ ਸਫਲਤਾ ਸਬੰਧੀ “ਕੰਧ ‘ਤੇ ਲਿਖਿਆ” ਪੜ੍ਹ ਲੈਣਾ ਚਾਹੀਦਾ ਹੈ, ਨਹੀਂ ਤਾਂ ਲੋਕ ਸਭਾ ਚੋਣਾਂ ਵਿੱਚ ਲੋਕ ਅਤੇ ਡਿਪੂ ਹੋਲਡਰ ਪੰਜਾਬ ਦੀ ਸਿਆਸੀ ਕੰਧ ‘ਤੇ ਨਵੀਂ ਇਬਾਰਤ ਲਿਖਣਗੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Tags: #barnalanews#punjabnews
Previous Post

ਵੱਡੀ ਖ਼ਬਰ : ਸੁਨੀਲ ਜਾਖੜ ਨੇ ਦਿੱਤਾ ਬਿਆਨ…ਭਾਜਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ…ਸਿਰੇ ਨਹੀਂ ਚੜਿਆ ਗੱਠਜੋੜ

Next Post

ਚੰਡੀਗੜ੍ਹ 43 ਸੈਕਟਰ ਦੇ ਇੱਕ ਹੋਟਲ ‘ਚ ਮਹਿਲਾ ਨਾਲ ਗੈਂਗਰੇਪ, ਦੋ ਦੋਸ਼ੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ਪਿਤਾ ਨੂੰ 25 ਸਾਲ ਦੀ ਕੈਦ

ਚੰਡੀਗੜ੍ਹ 43 ਸੈਕਟਰ ਦੇ ਇੱਕ ਹੋਟਲ 'ਚ ਮਹਿਲਾ ਨਾਲ ਗੈਂਗਰੇਪ, ਦੋ ਦੋਸ਼ੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend