ਚੰਡੀਗੜ੍ਹ,28 ਮਾਰਚ, Gee98 news service
-ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਦਾਇਰ ਕੀਤੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ ਨੇ ਇਸ ਮਾਮਲੇ ‘ਚ ਦੱਖਣ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਕਾਰਜਪਾਲਿਕਾ ਨਾਲ ਸੰਬੰਧਿਤ ਮਾਮਲਾ ਹੈ। ਐਕਟਿੰਗ ਚੀਫ ਜਸਟਿਸ ਨੇ ਕਿਹਾ ਕਿ “ਇਸ ਪਟੀਸ਼ਨ ‘ਤੇ ਅਸੀਂ ਸੁਣਵਾਈ ਨਹੀਂ ਕਰਨਾ ਚਾਹੁੰਦੇ, ਇਹ ਮਾਮਲਾ ਕਾਰਜਪਾਲਿਕਾ ਨੂੰ ਦੇਖਣਾ ਚਾਹੀਦਾ ਹੈ, ਇਸ ਵਿੱਚ ਨਿਆਂਪਾਲਿਕਾ ਦੇ ਦਖ਼ਲ ਦੀ ਕੋਈ ਗੁੰਜਾਇਸ਼ ਨਹੀਂ ਹੈ।







